ਪੰਜਾਬ ਬੇਅਦਬੀ ਖਿਲਾਫ ਕਾਨੂੰਨ ਬਾਰੇ ਬੋਲੇ ਵਿਧਾਇਕ ਇੰਦਰਬੀਰ ਨਿੱਜਰ/ ਸਰਕਾਰ ਵੱਲੋਂ ਸਖਤ ਕਾਨੂੰਨ ਬਣਾਉਣ ਦਾ ਕੀਤਾ ਸਵਾਗਤ/ ਕਿਹਾ, ਪੰਜਾਬ ਦੇ ਤਾਣੇ-ਬਾਣੇ ਨੂੰ ਬਚਾਉਣ ਲਈ ਸਖਤੀ ਜ਼ਰੂਰੀ By admin - July 6, 2025 0 2 Facebook Twitter Pinterest WhatsApp ਸੀਨੀਅਰ ਆਪ ਆਗੂ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਲਿਆਂਦੇ ਜਾ ਰਹੇ ਕਾਨੂੰਨ ਦਾ ਸਵਾਗਤ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਵਿਧਾਇਕ ਨਿੱਜਰ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਐ, ਜਿੱਥੇ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਨੇ ਪਰ ਬੀਤੇ ਕੁੱਝ ਸਾਲਾਂ ਤੋਂ ਇੱਥੇ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੇ ਸਾਝੀਵਾਲਤਾ ਦੇ ਤਾਣੇ-ਬਾਣੇ ਨੂੰ ਭਾਰੀ ਠੇਸ ਪਹੁੰਚਾਈ ਐ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਣਾਈ ਰੱਖਣਾ ਐ ਤਾਂ ਇੱਥੇ ਅਜਿਹੀਆਂ ਕਾਰਵਾਈਆਂ ਵਿਚ ਸ਼ਾਮਲ ਲੋਕਾਂ ਨਾਲ ਸਖਤੀ ਕਰਨੀ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧਾਈ ਦੀ ਪਾਤਰ ਐ ਜੋ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਲਿਆਉਣ ਜਾ ਰਹੀ ਐ। ਉਨ੍ਹਾਂ ਪੰਜਾਬ ਵਾਸੀਆਂ ਨੂੰ ਇਸ ਬਾਰੇ ਆਪਣੀ ਰਾਇ ਰੱਖਣ ਦੀ ਅਪੀਲ ਕੀਤੀ ਤਾਂ ਜੋ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਸਖਤ ਕਾਨੂੰਨ ਬਣਾਇਆ ਜਾ ਸਕੇ।