ਸ੍ਰੀ ਮੁਕਤਸਰ ਸਾਹਿਬ ਵਿਖੇ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਇਸ ਨੂੰ ਲੈ ਕੇ ਸਥਾਨਕ ਲੋਕਾਂ ਨੇ ਸਮਾਜ ਸੇਵੀਆਂ ਦੀ ਮਦਦ ਨਾਲ ਕੈਂਡਲ ਮਾਰਚ ਕੱਢਿਆ। ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੇ ਕੱਢੇ ਗਏ ਇਸ ਕੈਂਡਲ ਮਾਰਚ ਵਿਚ ਸਮਾਜ ਸੇਵੀਆਂ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਮਾਰਚ ਵਿਚ ਸ਼ਾਮਲ ਲੋਕਾਂ ਨੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਮਿਸਾਲੀ ਸਜ਼ਾ ਦੀ ਮੰਗ ਕੀਤੀ ਐ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਘਿਨੌਣੀ ਹਰਕਤ ਦੀ ਹਿੰਮਤ ਨਾ ਕਰ ਸਕੇ। ਦੱਸਣਯੋਗ ਐ ਕਿ ਪਿਛਲੇ ਦਿਨੀ ਸ਼੍ਰੀ ਮੁਕਤਸਰ ਸਾਹਿਬ ‘ਚ ਇੱਕ ਦੱਸ ਸਾਲਾ ਨਾਬਾਲਿਗ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਲੋਕਾਂ ਅੰਦਰ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਲੋਕਾਂ ਦੀ ਚੀਖ-ਪੁਕਾਰ ਨੇ ਅੱਜ ਮੁਕਤਸਰ ਸ਼ਹਿਰ ਨੂੰ ਸੜਕਾਂ ‘ਤੇ ਪਹੁੰਚ ਗਈ ਅਤੇ ਲੋਕਾਂ ਨੇ ਸ਼ਹਿਰ ਦੀਆਂ ਸੜਕਾਂ ਤੇ ਕੈਂਡਲ ਮਾਰਚ ਕੱਢ ਕੇ ਸਰਕਾਰ ਅਤੇ ਨਿਆਂ ਪ੍ਰਣਾਲੀ ਤੋਂ ਮਾਮਲੇ ਦੀ ਜਲਦ ਸੁਣਵਾਈ ਕਰ ਕੇ ਦੋਸ਼ੀਆਂ ਨੂੰ ਅਜਿਹੀ ਕਠੋਰ ਸਜ਼ਾ ਦੇਣ ਦੀ ਮੰਗ ਕੀਤੀ ਜਿਸ ਨੂੰ ਵੇਖ ਕੇ ਕੋਈ ਹੋਰ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਦੀ ਹਿੰਮਤ ਨਾ ਕਰ ਸਕੇ।