ਬਠਿੰਡਾ ਬੱਸ ਅੱਡੇ ਮੂਹਰੇ ਪਨਬਸ ਮੁਲਾਜ਼ਮਾਂ ਦਾ ਧਰਨਾ/ 9 ਤੋਂ 11 ਜੁਲਾਈ ਤਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ

0
63

ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੀਆਰਟੀਸੀ ਤੇ ਪਨਬਸ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਐ। ਇਸੇ ਤਹਿਤ ਮੁਲਾਜਮਾਂ ਨੇ ਬਠਿੰਡਾ ਦੇ ਬੱਸ ਅੱਡੇ ਅੱਗੇ ਗੇਟ ਰੈਲੀ ਕੱਢ ਕੇ ਸਰਕਾਰ ਨੂੰ ਸਖਤ ਸੁਨੇਹਾ ਦਿੱਤਾ ਐ। ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਡੀਪੂ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਤਿੰਨ ਸਾਲ ਬੀਤਣ ਬਾਅਦ ਵੀ ਪੂਰਾ ਨਹੀਂ ਕੀਤਾ। ਜਿਸ ਦੇ ਮੱਦੇਨਜਰ ਮੁਲਾਜਮਾਂ ਨੇ 9 ਤੋਂ 11 ਜੁਲਾਈ ਤਕ ਚੱਕਾ ਜੰਮ ਕਰਨ ਦਾ ਫੈਸਲਾ ਕੀਤਾ ਐ। ਉਨ੍ਹਾਂ ਕਿਹਾ ਕਿ 10 ਜੁਲਾਈ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੀਤਾ ਵਾਅਦਾ ਛੇਤੀ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here