
ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੋ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਪਿੰਡ ਸਗਰਾ ਨੇੜੇ ਨਿੱਜੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਬੱਸ ਤਲਵਾੜਾ ਤੋਂ ਦਸੂਹਾ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਦਸੂਹਾ ਦੇ ਹਾਜੀਪੁਰ ਰੋਡ ਨੇੜੇ ਸਗਰਾ ਅੱਡਾ ਨੇੜੇ ਵਾਪਰਿਆ ਐ। ਇੱਥੇ ਇਕ ਕਾਰ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਲਗਭਗ 24 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਬੱਸ ਸੜਕ ਦੇ ਵਿਚਕਾਰ ਪਲਟ ਗਈ। ਇਸ ਕਾਰਨ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਲੋਕਾਂ ਨੇ ਪੁਲਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨਿੱਜੀ ਕੰਪਨੀ ਕਰਤਾਰ ਬੱਸ ਦੀ ਇਹ ਮਿੰਨੀ ਬੱਸ ਤਲਵਾੜਾ ਦਸੂਹਾ ਰੋਡ ‘ਤੇ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।


