ਜਲੰਧਰ ਚੋਰਾਂ ਨੇ ਇਕੋ ਰਾਤ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ/ ਨਕਦੀ ਤੇ ਗਹਿਣੇ ਲੈ ਕੇ ਹੋਏ ਫਰਾਰ/ ਪੁਲਿਸ ਨੇ ਪੀੜਤਾਂ ਦੇ ਬਿਆਨਾਂ ਤੇ ਜਾਂਚ ਕੀਤੀ ਸ਼ੁਰੂ

0
56

ਜਲੰਧਰ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ਹਿਰ ਦੇ ਮਾਡਲ ਹਾਊਸ ਨੇੜਲੇ ਨਿਊ ਉਜਾਲਾ ਨਗਰ ਤੋਂ ਸਾਹਮਣੇ ਆਇਆ ਐ, ਜਿੱਥੇ ਚੋਰਾਂ ਨੇ ਇਕੋ ਰਾਤ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ ਐ। ਦੋਵੇਂ ਥਾਵਾਂ ’ਤੇ ਘਰਾਂ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ ਨਕਦੀ ਅਤੇ ਸੋਨੇ ਚਾਂਦੀ ਗਹਿਣੇ ਲੈ ਕੇ ਫਰਾਰ ਹੋ ਗਏ ਨੇ। ਚੋਰ ਘਰਾਂ ਵਿਚੋਂ 60 ਹਜ਼ਾਰ ਰੁਪਏ ਨਕਦੀ ਅਤੇ 6 ਲੱਖ ਤੋਂ ਵਧੇਰੇ ਕੀਮਤ ਦੇ ਗਹਿਣੇ ਲੈ ਗਏ ਨੇ। ਘਟਨਾਵਾਂ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਉਧਰ ਘਟਨਾ ਦੀ ਸੂਚਨਾ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤ ਪਰਿਵਾਰਾਂ ਦੇ ਬਿਆਨਾਂ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਪਹਿਲੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਘਰ ਵਿੱਚ ਸੌਂ ਰਿਹਾ ਸੀ। ਰਾਤ 1 ਵਜੇ ਉਸਦੇ ਪੁੱਤਰ ਨੇ ਇੱਕ ਸਮਾਗਮ ਵਿੱਚ ਜਾਣਾ ਸੀ, ਜਿਸ ਦੇ ਚਲਦੇ ਉਹ ਘਰ ਨੂੰ ਬਾਹਰੋਂ ਤਾਲਾ ਲਗਾ ਕੇ ਚਲਾ ਗਿਆ ਸੀ। ਇਸੇ ਦੌਰਾਨ ਇੱਕ ਚੋਰ ਘਰ ਵਿੱਚ ਦਾਖਲ ਹੋਇਆ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਜਦੋਂ ਸੀਸੀਟੀਵੀ ਚੈੱਕ ਕੀਤਾ ਗਿਆ ਤਾਂ ਇਕ ਚੋਰ ਲੋਹੇ ਦੀ ਰਾਡ ਨਾਲ ਤਾਲਾ ਤੋੜ ਕੇ ਘਰ ਵਿੱਚ ਦਾਖਲ ਹੁੰਦਾ ਦਿਖਾਈ ਦਿੱਤਾ। ਚੋਰ ਨੇ ਐਨੀ ਘਟਨਾ ਨੂੰ ਐਨੀ ਬਾਰੀਕੀ ਨਾਲ ਅੰਜਾਮ ਦਿੱਤਾ ਕਿ ਅੰਦਰ ਹੀ ਸੁੱਤੇ ਪਏ ਪਰਿਵਾਰ ਨੂੰ ਕੋਈ ਭਿਣਕ ਨਹੀਂ ਲੱਗੀ।  ਪਰਿਵਾਰ ਦਾ ਗਿਲਾ ਐ ਕਿ ਘਟਨਾ ਬਾਰੇ ਥਾਣਾ-5 ਦੀ ਪੁਲਿਸ ਨੂੰ ਫ਼ੋਨ ਰਾਹੀਂ ਸੂਚਿਤ ਕੀਤਾ ਪਰ ਤਿੰਨ ਘੰਟੇ ਬਾਅਦ ਪੀ ਪੁਲਿਸ ਮੌਕੇ ਤੇ ਨਹੀਂ ਪਹੁੰਚੀ। ਦੂਜੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੂਜਾ ਨਾਮ ਦੇ ਮਹਿਲਾ ਨੇ ਦੱਸਿਆ ਕਿ ਉਸਦੀ ਭੈਣ ਮੰਜੂ ਬਾਲਾ ਦੇ ਘਰ ਵਿੱਚ ਚੋਰੀ ਹੋਈ ਹੈ। ਕੱਲ੍ਹ ਰਾਤ ਉਸਦੇ ਜੀਜੇ ਦੀ ਤਬੀਅਤ ਠੀਕ ਨਹੀਂ ਸੀ ਅਤੇ ਉਹ ਉਸਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਲੈ ਗਏ, ਪਿੱਛੋਂ ਘਰ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ ਚੋਰ 6 ਲੱਖ ਕੀਮਤ ਦੇ ਸੋਨੇ ਚਾਂਦੀ ਦੇ ਗਹਿਣੇ ਅਤੇ 60 ਹਜ਼ਾਰ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here