
ਵਿਧਾਨ ਸਭਾ ਦੇ ਕਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਸੂਚਨਾ ਅਧਿਕਾਰੀ ਜਤਿੰਦਰ ਪਾਲ ਸਿੰਘ ਵੱਲੋਂ ਸਪੀਕਰ ਸੰਧਵਾਂ ਨੂੰ ਸਨਮਾਨਤ ਵੀ ਕੀਤਾ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਸੰਗਤ ਦੇ ਦਰਸ਼ਨ ਕਰਨ ਦਾ ਮੌਕੇ ਮਿਲਿਆ ਅਤੇ ਗੁਰੂ ਦੇ ਦਰ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਤਾਬਦੀਆਂ ਨੂੰ ਵੱਡੇ ਪੱਧਰ ਤੇ ਮਨਾਉਣ ਜਾ ਰਹੀ ਐ, ਜਿਸ ਬਾਰੇ ਸੰਗਤ ਦੀ ਰਾਇ ਲਈ ਜਾ ਰਹੀ ਐ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਚਾਹਤ ਸਮੇਤ ਕਈ ਹੋਰ ਆਗੂ ਵੀ ਮੌਜੂਦ ਰਹੇ।

