ਪੰਜਾਬ ਦਿੱਲੀ ਵਿਖੇ ਮਨਾਇਆ ਜਾਵੇਗਾ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ/ ਲਾਲ ਕਿਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਸਮਾਗਮ/ ਮੰਤਰੀ ਮਨਜਿੰਦਰ ਸਿਰਸਾ ਨੇ ਚੰਡੀਗੜ੍ਹ ਵਿਖੇ ਸਾਂਝਾ ਕੀਤੀ ਜਾਣਕਾਰੀ By admin - July 9, 2025 0 2 Facebook Twitter Pinterest WhatsApp ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਾਂਝਾ ਕੀਤੀ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿਰਸਾ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ 10 ਸਾਲਾਂ ਕਾਰਜਕਾਲ ਦੌਰਾਨ ਵੱਡੀਆਂ ਤੁਰੱਟੀਆਂ ਛੱਡੀਆਂ ਸੀ ਜਿਨ੍ਹਾਂ ਨੂੰ ਭਾਜਪਾ ਦੀ ਸਰਕਾਰ ਠੀਕ ਕਰ ਰਹੀ ਐ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਐ। ਸਰਕਾਰ ਵੱਲੋਂ ਦਿੱਲੀ ਦੇ ਲਾਲ ਕਿੱਲਾ ਵਿਖੇ ਦੋ ਦਿਨ ਦੇ ਸਮਾਗਮ ਕਰਵਾਏ ਜਾ ਰਹੇ ਨੇ। ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਦਿੱਲੀ ਵਿੱਚ ਬਣੀ ਹੈ, ਸਾਡੀ ਸਰਕਾਰ ਦਿੱਲੀ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਅੱਜ ਪੰਜਾਬ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸਨੇ 10 ਸਾਲਾਂ ਤੋਂ ਦਿੱਲੀ ਨੂੰ ਬਰਬਾਦ ਕੀਤਾ। ਉਹੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਨੂੰ ਆਮ ਆਦਮੀ ਪਾਰਟੀ ਨੇ ਦੋਵਾਂ ਹੱਥਾਂ ਨਾਲ ਲੁੱਟਿਆ ਅਤੇ ਹੁਣ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕੱਲ੍ਹ ਯਾਨੀ ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ, ਜਿਸ ਬਾਰੇ ਮੈਂ ਜਨਤਾ ਨੂੰ ਜਾਣੂ ਕਰਵਾਉਣਾ ਚਾਹੁੰਦਾ ਹਾਂ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਨਿਗਰਾਨੀ ਹੇਠ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਇਸ ਸਾਲ ਨਵੰਬਰ ਮਹੀਨੇ ਵਿੱਚ ਹੋਣ ਵਾਲੇ ਸ਼ਹੀਦੀ ਦਿਵਸ ‘ਤੇ ਆਯੋਜਿਤ ਕੀਤਾ ਜਾਵੇਗਾ।