ਪੰਜਾਬ ਅੰਦਰ 65 ਲੱਖ ਲੋਕਾਂ ਨੂੰ ਮਿਲੇਗੀ ਮੁਫ਼ਤ ਇਲਾਜ਼ ਦੀ ਸਹੂਲਤ/ ਸਿਹਤ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਾਂਝਾ ਕੀਤੀ ਜਾਣਕਾਰੀ

0
2

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ  ਕਰ ਕੇ ਸਰਕਾਰ ਦੇ ਸਿਹਤ ਖੇਤਰ ਵਿਚ ਚੁੱਕੇ ਕਦਮਾਂ ਬਾਰੇ ਜਾਣਕਾਰੀ ਸਾਂਝਾ ਕੀਤੀ ਐ। ਖਾਸ ਕਰ ਕੇ ਸਰਕਾਰ ਦੇ ਬੀਤੇ ਦਿਨ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਤਕ ਦਾ ਸਿਹਤ ਬੀਮਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਲੋਕ ਸੂਬੇ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ 10 ਲੱਖ ਰੁਪੇ ਦਾ ਨਕਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਦੇ ਖੇਤਰ ਵਿਚ ਵੱਡੇ ਕੰਮ ਕਰ ਰਹੀ ਐ। ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਮੁਢਲੀਆਂ ਸਿਹਤ ਸਹੂਲਤਾ ਦੇਣ ਦੇ ਨਾਲ ਨਾਲ ਸਿਹਤ ਬੀਮੇ ਨਾਲ ਗੰਭੀਰ ਬਿਮਾਰੀਆਂ ਦਾ ਮੁਫਤ ਇਲਾਜ ਮੁਹੱਈਆ ਕਰਵਾਉਣ ਦਾ ਮੁੱਢ ਬੰਨਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਹਸਪਤਾਲਾਂ ਵਿਚ 1000 ਡਾਕਟਰ ਭਰਤੀ ਕਰਨ ਜਾ ਰਹੀ ਐ। ਇਸ ਤੋਂ ਇਲਾਵਾ ਡਾਕਟਰਾਂ ਨੂੰ ਵਿਸ਼ੇਸ਼ ਤਰ੍ਹਾਂ ਦੀ ਟਰੈਨਿੰਗ ਦਿੱਤੀ ਜਾ ਰਹੀ ਐ ਤਾਂ ਜੋ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਸਕਣ। ਦੱਸਣਯੋਗ ਐ ਕਿ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-26 ਦੇ ਬਜਟ ’ਚ ਇਸ ਯੋਜਨਾ ਦਾ ਐਲਾਨ ਕਰਦਿਆਂ 778 ਕਰੋੜ ਰੁਪਏ ਰਾਖਵੇਂ ਰੱਖੇ ਸਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰਦਿਆਂ ਮੁੱਖ ਮੰਤਰੀ  ਮਾਨ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ 2 ਅਕਤੂਬਰ ਤੋਂ ਰਸਮੀ ਤੌਰ ’ਤੇ ਕੀਤੀ ਜਾਵੇਗੀ। ਉਸ ਮਗਰੋਂ ਸੂਬੇ ’ਚ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ‘ਹੈਲਥ ਕਾਰਡ’ ਬਣਾਏ ਜਾਣਗੇ, ਜਿਸ ਨੂੰ ਵਿਖਾ ਕੇ ਲੋਕ ਸੂਬੇ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ’ਚ ਬਿਨਾਂ ਕੋਈ ਪੈਸਾ ਦਿੱਤੇ ਇਲਾਜ ਕਰਵਾ ਸਕਣਗੇ।

LEAVE A REPLY

Please enter your comment!
Please enter your name here