ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਦਾ ਭਾਜਪਾ ’ਤੇ ਸ਼ਬਦੀ ਹਮਲਾ/ ਮਨਜਿੰਦਰ ਸਿਰਸਾ ਦੇ ਪੁਲਿਸ ਕਾਰਵਾਈ ਬਾਰੇ ਬਿਆਨ ਨੂੰ ਦੱਸਿਆ ਮੰਦਭਾਗਾ/ ਕਿਹਾ, ਗੈਂਗਸਟਰਾਂ ਰਾਹੀਂ ਵਿਰੋਧੀਆਂ ਨੂੰ ਦਬਾਉਣਾ ਚਾਹੁੰਦੀ ਐ ਭਾਜਪਾ

0
4

ਅਬੋਹਰ ਦੇ ਵਪਾਰੀ ਦੇ ਕਤਲ ਮਾਮਲੇ ਵਿਚ ਮੁਲਜਮਾਂ ਖਿਲਾਫ ਕੀਤੀ ਕਾਰਵਾਈ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਐ। ਬੀਤੇ ਦਿਨ ਸੀਨੀਅਰ ਭਾਜਪਾ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਮੁਲਜਮਾਂ ਨੂੰ ਨਿਰਦੋਸ਼ ਦੱਸਿਆ ਸੀ। ਇਸੇ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ ਐ। ਪੰਜਾਬ ਵਿਧਾਨ ਸਭਾ ਸ਼ੈਸਨ ਵਿਚ ਸ਼ਮੂਲੀਅਤ ਕਰਨ ਪਹੁੰਚੇ ਦੋਵਾਂ ਮੰਤਰੀਆਂ ਨੇ ਕਿਹਾ ਕਿ ਭਾਜਪਾ ਗੈਂਗਸਟਰਵਾਦ ਨੂੰ ਸ਼ਹਿ ਦੇ ਰਹੀ ਐ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲਾਰੈਂਸ ਬਿਸ਼ਨੋਈ ਵਰਗੇ ਖਤਰਨਾਕ ਗੈਂਗਸਟਰ ਨੂੰ ਜੇਲ੍ਹ ਅੰਦਰ ਸ਼ਰਨ ਦੇ ਰੱਖੀ ਐ ਪਰ ਪੰਜਾਬ ਪੁਲਿਸ ਦੀ ਗਲਤ ਅਨਸਰਾਂ ਖਿਲਾਫ ਕਾਰਵਾਈ ਨੂੰ ਫਰਜੀ ਦੱਸਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਖਾਤਰ ਅਜਿਹੀ ਬਿਆਨਬਾਜ਼ੀ ਕਰ ਰਹੀ ਐ ਪਰ ਪੰਜਾਬ ਸਰਕਾਰ ਅਜਿਹੀਆਂ ਕਾਰਵਾਈਆਂ ਖਿਲਾਫ ਸਖਤੀ ਨਾਲ ਨਜਿੱਠੇਗੀ।

LEAVE A REPLY

Please enter your comment!
Please enter your name here