ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਆਪਣਾ ਪੱਖ ਰੱਖਿਆ ਐ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਏਸੀਪੀ ਈਸਟ ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਪੁਲਿਸ ਨੇ ਵੀਡੀਓ ਦੇ ਅਧਾਰ ਤੇ ਹੋਟਲ ਦੇ ਮੈਨੇਜਰ ਨੂੰ ਨਾਮਜਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਅਜਿਹੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਿਹਾ ਐ, ਜਿਸ ਦੇ ਚਲਦਿਆਂ ਬੀਤੇ ਦਿਨਾਂ ਦੌਰਾਨ ਕਈ ਹੋਟਲ ਮਾਲਕਾਂ ਖਿਲਾਫ ਕਾਰਵਾਈ ਹੋਈ ਐ। ਉਨ੍ਹਾਂ ਕਿਹਾ ਕਿ ਸਥਾਨਕ ਪੁਲਿਸ ਗੁਰੂ ਨਗਰੀ ਵਿਚ ਗਲਤ ਕੰਮ ਕਰਨ ਵਾਲਿਆਂ ਤੇ ਲਗਾਤਾਰ ਨਜ਼ਰ ਰੱਖ ਰਹੀ ਐ ਅਤੇ ਜੋ ਕੋਈ ਵੀ ਅਜਿਹੇ ਕੰਮਾਂ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਸਖਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।