ਸਮਰਾਲਾ ਨੇੜਲੇ ਪਿੰਡ ਨਾਗਰਾ ਵਿਖੇ ਚੋਰਾਂ ਵੱਲੋਂ ਸਕੂਲ ਨੂੰ ਨਿਸ਼ਾਨਾ ਬਣਾਉਣ ਦੀ ਖਬਰ ਸਾਹਮਣੇ ਆਈ ਐ। ਇੱਥੇ ਸਰਕਾਰੀ ਸਕੂਲ ਅੰਦਰ ਦਾਖਲ ਹੋਏ ਚੋਰ ਤਿੰਨ ਡਿਜੀਟਲ ਸਮਾਰਟ ਪੈਨਲ, ਸਾਊਂਡ ਸਿਸਟਮ ਅਤੇ ਮਿਡ ਡੇਅ ਮੀਲ ਬਣਾਉਣ ਵਾਲਾ ਸਾਮਾਨ ਲੈ ਕੇ ਫਰਾਰ ਹੋ ਗਏ। ਚੋਰਾਂ ਦੀ ਕਰਤੂਤ ਸਕੂਲ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਜਾਣਕਾਰੀ ਅਨੁਸਾਰ ਚੋਰ ਸਕੂਲ ਦਾ ਜਿੰਦਰਾ ਤੋੜ ਕੇ ਅੰਦਰ ਦਾਖਲ ਹੋਏ। ਚੋਰੀ ਹੋਏ ਸਾਮਾਨ ਦੀ ਕੀਮਤ ਸਾਢੇ-3 ਲੱਖ ਦੇ ਕਰੀਬ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਹੈਡ ਟੀਚਰ ਨੇ ਦੱਸਿਆ ਕਿ ਉਸ ਨੇ ਇਸ ਚੋਰੀ ਦੀ ਜਾਣਕਾਰੀ ਥਾਣਾ ਸਮਰਾਲਾ ਵਿਖੇ ਦਿੱਤੀ ਜਿਸ ਤੋਂ ਬਾਅਦ ਥਾਣਾ ਮੁਖੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਪੁਲਿਸ ਵੱਲੋਂ ਸੀਸੀਟੀ ਕੈਮਰੇ ਦੇ ਅਧਾਰ ਤੇ ਮੁਕਦਮਾ ਦਰਜ ਕਰ ਲਿੱਤਾ ਗਿਆ ਹੈ। ਅਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਮੁਖੀ ਨਤੀਸ਼ ਚੌਧਰੀ ਨੇ ਦੱਸਿਆ ਕਿ ਨਾਗਰਾ ਸਕੂਲ ਹੈਡ ਟੀਚਰ ਦਾ ਫੋਨ ਚੋਰੀ ਸਬੰਧੀ ਫੋਨ ਆਇਆ ਸੀ ਜਿਸ ਤੋਂ ਬਾਅਦ ਮੌਕੇ ਤੇ ਜਾ ਕੇ ਜਾਇਜ਼ਾ ਲਿਆ ਅਤੇ ਸੀਸੀਟੀਵੀ ਦੇ ਆਧਾਰ ਤੇ ਮੁਕਦਮਾ ਦਰਜ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਐ।