ਫਰੀਦਕੋਟ ਪੁਲਿਸ ਨੇ ਸੁਲਝਾਏ ਕਤਲ ਦੇ ਤਿੰਨ ਮਾਮਲੇ/ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਕੀਤੀ ਸ਼ੁਰੂ

0
19

 

ਫਰੀਦਕੋਟ ਪੁਲਿਸ ਨੇ ਬੀਤੇ ਦਿਨਾਂ ਦੌਰਾਨ ਵਾਪਰੀਆਂ ਕਤਲ ਦੀਆਂ ਤਿੰਨ ਘਟਨਾਵਾਂ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ। ਇਹ ਕਤਲ ਨਿੱਜੀ ਰੰਜ਼ਿਸ਼ ਅਤੇ ਨਾਜਾਇਜ਼ ਸਬੰਧਾਂ ਦੇ ਚਲਦਿਆਂ ਕੀਤੇ ਗਏ ਸਨ। ਪੁਲਿਸ ਨੇ ਟੈਕਨੀਕਲ ਸੈੱਲ ਦੀ ਮਦਦ ਨਾਲ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਟਰੇਸ ਕੀਤਾ ਐ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹ ਕਿ ਪੁਲਿਸ ਨੇ ਬਹੁਤ ਹੀ ਘੱਟ ਸਮੇਂ ਅੰਦਰ ਤਿੰਨੇ ਮਾਮਲਿਆਂ ਨੂੰ ਟਰੇਸ ਕਰ ਕੇ ਵੱਡਾ ਕੰਮ ਕੀਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੇ ਦੱਸਣ ਮੁਤਾਬਕ ਪਹਿਲੀ ਵਾਰਦਾਤ ਪਿੰਡ ਸੰਧਵਾਂ ਵਿਖੇ ਵਾਪਰੀ, ਜਿੱਥੇ 06 ਤੋਂ 07 ਜੁਲਾਈ 2025 ਦੀ ਰਾਤ ਜਗਮੋਹਨ ਸਿੰਘ ਨਾਮਕ ਵਿਅਕਤੀ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਦੇ ਭਰਾ ਇੰਦਰਜੀਤ ਸਿੰਘ ਮਾਨ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਦੋਸ਼ੀਆਂ ਚੰਦ ਸਿੰਘ, ਹਰਬੰਸ ਕੌਰ ਅਤੇ ਇੱਕ ਨਾਬਾਲਿਗ ਨੂੰ 09 ਜੁਲਾਈ 2025 ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ  ਇਸ ਸਬੰਧੀ ਵਜ੍ਹਾ ਰੰਜਿਸ਼ ਇਹ ਸਾਹਮਣੇ ਆਈ ਕਿ ਦੋਸ਼ੀਆ ਵੱਲੋ ਹਰਬੰਸ ਕੌਰ ਅਤੇ ਜਗਮੋਹਨ ਸਿੰਘ ਦਾ ਆਪਸੀ ਨਜਾਇਜ ਸਬੰਧ ਹੋਣ ਦਾ ਸੱਕ ਹੋਣ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਦੇ ਨਾਲ ਹੀ ਪਿੰਡ ਕੰਮੇਆਣਾ ਵਿਖੇ ਹੋਏ ਅੰਨ੍ਹੇ ਕਤਲ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਉਹਨਾਂ ਕਿਹਾ ਕਿ ਦੂਜੀ ਵਾਰਦਾਤ ਪਿੰਡ ਕੰਮੇਆਣਾ ਵਿੱਚ ਮਿਤੀ 8 ਜੁਲਾਈ 2025 ਨੂੰ ਵਾਪਰੀ, ਜਿੱਥੇ ਇੱਕ ਅੰਨ੍ਹਾ ਕਤਲ ਹੋਇਆ, ਜਿੱਥੇ ਇੰਦਰਜੀਤ ਸਿੰਘ ਨਾਮੀ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਅਤੇ ਥਾਣਾ ਸਦਰ ਫਰੀਦਕੋਟ ਦੀਆਂ ਟੀਮਾਂ ਨੇ ਤਤਕਾਲ ਕਾਰਵਾਈ ਕਰਦਿਆਂ ਇਸ ਅੰਨ੍ਹੇ ਕਤਲ ਕੇਸ ਵਿੱਚ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇੰਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦਿਆ ਨਾ ਸਿਰਫ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕੁਝ ਘੰਟਿਆਂ ਦੇ ਅੰਦਰ ਟਰੇਸ ਕੀਤਾ, ਬਲਕਿ ਗ੍ਰਿਫਤਾਰ ਵੀ ਕੀਤਾ ਗਿਆ।

LEAVE A REPLY

Please enter your comment!
Please enter your name here