ਕਪੂਰਥਲਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਜਾਣਕਾਰੀ ਅਨੁਸਾਰ ਪੁਲਿਸ ਦੀ ਜਾਂਚ ਟੀਮ ਫਾਇਰਿੰਗ ਮਾਮਲੇ ਵਿਚ ਦੋ ਮੁਲਜਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਢਿੱਲਵਾਂ ਇਲਾਕੇ ਵਿਚ ਲੈ ਕੇ ਆਈ ਸੀ, ਜਿੱਥੇ ਮੁਲਜਮਾਂ ਨੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜਮਾਂ ਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਹਸਪਤਾਲ ਭਰਤੀ ਕਰਵਾਇਆ ਐ। ਜਾਣਕਾਰੀ ਅਨੁਸਾਰ ਬੀਤੀ 25 ਜੂਨ ਨੂੰ ਢਿੱਲਵਾਂ ਟੋਲ ਪਲਾਜ਼ਾ ’ਤੇ ਫਾਇਰਿੰਗ ਹੋਈ ਸੀ। ਪੁਲਿਸ ਨੇ ਇਸ ਮਾਮਲੇ ਚ ਪੁਲਿਸ ਦੀਆਂ ਵੱਖ ਵੱਖ ਟੀਮਾਂ ਨੇ ਤਫਤੀਸ਼ ਅਮਲ ਚ ਲਿਆਉਂਦਿਆਂ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਉਹਨਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਵੱਲੋਂ ਲੁਕੋਇਆ ਅਸਲਾ ਬਰਾਮਦਗੀ ਲਈ ਉਹਨਾਂ ਨੂੰ ਢਿੱਲਵਾਂ ਦੇ ਇਸ ਇਲਾਕੇ ਚ ਲਿਆਂਦਾ ਗਿਆ ਜਿੱਥੇ ਇੱਕ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਗੁੱਥਮ-ਗੁੱਥਾ ਹੋਈ ਅਤੇ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਸਦੇ ਲੱਤ ਤੇ ਗੋਲੀ ਵੱਜੀ, ਮੁਲਜਮ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਐ। ਕਪੂਰਥਲਾ ਦੇ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਦਸਿਆ ਕਿ ਢਿਲਵਾਂ ਮੰਡ ਖੇਤਰ ਵਿਚ ਅਸਲੇ ਦੀ ਬਰਾਮਦਗੀ ਦੌਰਾਨ ਇਕ ਮੁਲਜ਼ਮ ਰਮਨਦੀਪ ਸਿੰਘ ਵਲੋਂ ਕਥਿਤ ਤੌਰ ’ਤੇ ਪੁਲਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦੌਰਾਨ ਹੋਏ ਐਨਕਾਊਂਟਰ ਵਿਚ ਉਸ ਦੇ ਪੈਰ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਮੁੱਖ ਮੁਲਜ਼ਮ ਰਮਨਦੀਪ ਸਿੰਘ ਵਿਰੁਧ ਪਹਿਲਾਂ ਵੀ ਬਹੁਤ ਸਾਰੇ ਮੁਕੱਦਮੇ ਦਰਜ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਦੇ ਦੋ ਹੋਰ ਸਾਥੀਆਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।