ਪੰਜਾਬ ਜਲੰਧਰ ’ਚ 18 ਸਾਲਾ ਲੜਕੀ ਵੱਲੋਂ ਖੁਦਕੁਸ਼ੀ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - July 12, 2025 0 12 Facebook Twitter Pinterest WhatsApp ਜਲੰਧਰ ਅਧੀਨ ਆਉਂਦੀ ਸ਼ੰਕਰ ਗਾਰਡਨ ਕਾਲੋਨੀ ਵਿਖੇ ਇਕ 18 ਸਾਲਾ ਲੜਕੀ ਵੱਲੋਂ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕਾ ਇੱਥੇ ਇਕ ਘਰ ਵਿੱਚ ਨੌਕਰਾਣੀ ਵਜੋਂ ਕੰਮ ਕਰਦੀ ਸੀ। ਮ੍ਰਿਤਕਾ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਐ ਜੋ ਇਕ ਪਰਵਾਸੀ ਪਰਿਵਾਰ ਨਾਲ ਸਬੰਧਤ ਸੀ। ਜਾਣਕਾਰੀ ਅਨੁਸਾਰ ਮ੍ਰਿਤਕਾ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਮ੍ਰਿਤਕਾ ਦਾ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਐ। ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਜਾਂਚ ਅਧਿਕਾਰੀ ਨੂੰ ਦੱਸਿਆ ਕਿ ਲੜਕੀ ਕੁਝ ਸਮੇਂ ਤੋਂ ਪਰੇਸ਼ਾਨ ਸੀ। ਪਰਿਵਾਰ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਐ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।