ਹੁਸ਼ਿਆਰਪੁਰ ਦੇ ਸਿੰਗੜੀਵਾਲਾ ਬਾਈਪਾਸ ਨੇੜੇ ਭਿਆਨਕ ਹਾਦਸਾ/ ਥਾਰ ਰੋਕਸ ਤੇ ਹੋਂਡਾ ਕਾਰ ਵਿਚਾਲੇ ਹੋਈ ਭਿਆਨਕ ਟੱਕਰ

0
6

 

ਹੁਸ਼ਿਆਰਪੁਰ ਦੇ ਸਿੰਗੜੀਵਾਲਾ ਬਾਈਪਾਸ ਨੇੜੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ। ਇਸ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ ਐ ਜਦਕਿ ਕਾਰਾਂ ਦਾ ਕਾਫੀ ਨੁਕਸਾਨ ਹੋਇਆ ਐ। ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਇਕ ਹੋਂਡਾ ਕਾਰ ਸਿੰਗੜੀਵਾਲਾ ਤੋਂ ਫਗਵਾੜਾ ਬਾਈਪਾਸ ਵੱਲ ਨੂੰ ਜਾ ਰਹੀ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਆ ਰਹੀ ਥਾਰ ਗੱਡੀ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ।
ਥਾਰ ਗੱਡੀ ਪੰਜਾਬ ਦੀ ਪ੍ਰਸਿੱਧ ਸੂਫੀ ਸਿੰਗਰ ਹਸਮਤ ਸੁਲਤਾਨਾ ਦੀ ਦੱਸੀ ਜਾ ਰਹੀ ਐ, ਜਿਸ ਵਿਚ 4 ਲੋਕ ਸਵਾਰ ਸਨ। ਇਸ ਹਾਦਸੇ ’ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰੰਤੂ ਹਾਦਸੇ ਵਿਚ ਲਪੇਟ ਵਿਚ ਆਉਣ ਕਾਰਨ ਇਕ ਰੇਹੜੀ ਚਕਨਾਚੂਰ ਹੋ ਗਈ ਐ। ਇਸ ਤੋਂ ਇਲਾਵਾ ਗੱਡੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਨੇ। ਘਟਨਾ ਦੀ ਸੂਚਨਾ ਮਿਲਣ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here