ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ ਵਿਰੋਧੀ ਧਿਰ; ਪ੍ਰੈੱਸ ਕਾਨਫਰੰਸ ਕਰ ਕੇ ਸੁਣਾਈਆਂ ਖਰੀਆਂ ਖਰੀਆਂ; ਨਸ਼ਾ ਤਸਕਰਾਂ ਨੂੰ ਬਚਾਉਣ ਲਈ ਇਕਜੁਟ ਦੇ ਲਾਏ ਇਲਜ਼ਾਮ

0
2

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਵਿਰੋਧੀ ਧਿਰਾਂ ਨੂੰ ਨਸ਼ਾ ਤਸਕਰਾਂ ਦਾ ਪੱਖ ਪੂਰਨ ਲਈ ਘੇਰਿਆ ਐ। ਮੀਡੀਆ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭਾਰਤੀ ਜਨਤਾ ਪਾਰਟੀ ਅੰਦਰ-ਖਾਤੇ ਇਕਸੁਰ ਨੇ ਅਤੇ ਉਹ ਨਸ਼ਾ ਤਸਕਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਬਿਕਰਮ ਮਜੀਠੀਆਂ ਖਿਲਾਫ ਕਾਰਵਾਈ ਦੇ ਦਮਗੱਜੇ ਮਾਰਦੇ ਸੀ ਅੱਜ ਉਹੀ ਆਗੂ ਮਜੀਠਿਆ ਦੇ ਹੱਕ ਵਿਚ ਬੋਲਣ ਦਾ ਕੋਈ ਮੌਕੇ ਹੱਥੋਂ ਨਹੀਂ ਜਾਣ ਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੱਚਾਈ ਲੋਕਾਂ ਵਿਚ ਨੰਗੀ ਹੋ ਗਈ ਐ, ਜਿਸ ਤੋਂ ਡਰ ਕੇ ਉਨ੍ਹਾਂ ਖਿਲਾਫ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਐ ਪਰ ਉਹ ਡਰਨ ਵਾਲੇ ਨਹੀਂ ਨੇ ਅਤੇ ਇਨ੍ਹਾਂ ਆਗੂਆਂ ਦੀ ਸੱਚਾਈ ਲੋਕਾਂ ਸਾਹਮਣੇ ਰੱਖਦੇ ਰਹਿਣਗੇ।
ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਹ ਅਜਿਹੀਆਂ ਸ਼ਿਕਾਇਤਾਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਅਤੇ ਗੈਂਗਸਟਰ ਬਾਅਦ ਵਿਰੁੱਧ ਆਪਣੀ ਲੜਾਈ ਨੂੰ ਨਿਰੰਤਰ ਜਾਰੀ ਰੱਖੇਗੀ, ਜੋ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਲੋਂ ਫੈਲਾਉਣ ਦਾ ਦੋਸ਼ ਲਾਉਂਦੇ ਹੋਏ ਇਹ ਵੀ ਕਿਹਾ ਕਿ ਜਿੱਥੇ ਸਾਬਰਮਤੀ ਜੇਲ੍ਹ ਵਿਚੋਂ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਉਸੇ ਰਾਜ ਤੋਂ ਆਉਂਦੇ ਹਨ। ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਅਜਿਹੀਆਂ ਵਾਰਦਾਤਾਂ ਗੁਜਰਾਤ ਵਿਚ ਕਿਉਂ ਨਹੀਂ ਵਾਪਰਦੀਆਂ, ਸਿਰਫ਼ ਉਥੇ ਹੀ ਅਜਿਹਾ ਸਭ ਕੁਝ ਹੋ ਰਿਹਾ ਹੈ, ਜਿੱਥੇ ਗੈਰ ਭਾਜਪਾ ਸਰਕਾਰਾਂ ਹਨ। ਕਾਂਗਰਸ ’ਤੇ ਵਰਦੇ ਹੋਏ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨੂੰ ਵਿਚ 70 ਪ੍ਰਤੀਸ਼ਤ ਨਸ਼ੇ ਹੋਣ ਦੀ ਗੱਲ ਕੀਤੀ ਸੀ ਅਤੇ ਉਸ ਸਮੇਂ 2017 ਦੇ ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਸਾਹਿਬ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਉਹ ਚਾਰ ਹਫਤਿਆਂ ਵਿਚ ਨਸ਼ੇ ਦਾ ਲੱਕ ਤੋੜ ਦੇਣਗੇ, ਪਰੰਤੂ ਕਾਂਗਰਸ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਨਾਲ ਫੇਲ ਰਹੀ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਿਰੰਤਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਜੁਟੀ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਅੰਦਰੋਂ ਨਸ਼ੇ ਦਾ ਕੋਹੜ ਖ਼ਤਮ ਕਰ ਕੇ ਹੀ ਦਮ ਲਵੇਗੀ।

LEAVE A REPLY

Please enter your comment!
Please enter your name here