ਪੰਜਾਬ ਜਲੰਧਰ ਦੇ ਪਿੰਡ ਬੁਰਜ ਹਸਨ ’ਚ ਚੱਲਿਆ ਪੀਲਾ ਪੰਜਾ/ ਢਹਿ-ਢੇਰੀ ਕੀਤੀ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ/ 30 ਮਰਲੇ ਪੰਚਾਇਤੀ ਜ਼ਮੀਨ ’ਤੇ ਕੀਤਾ ਸੀ ਨਾਜਾਇਜ਼ ਕਬਜ਼ਾ By admin - July 12, 2025 0 10 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ। ਇਸੇ ਤਹਿਤ ਕਾਰਵਾਈ ਕਰਦਿਆਂ ਜਲੰਧਰ ਅਧੀਨ ਆਉਂਦੇ ਥਾਣਾ ਬਿਲਗਾ ਦੀ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਬੁਰਜ ਹਸਨ ਵਿਖੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਤੇ ਪੀਲਾ ਪੰਜਾ ਚਲਾਇਆ ਐ। ਪੁਲਿਸ ਨੇ 30 ਮਰਲੇ ਪੰਚਾਇਤੀ ਜ਼ਮੀਨ ਤੇ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਐ। ਪੁਲਿਸ ਦੇ ਦੱਸਣ ਮੁਤਾਬਕ ਸੁਰਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਹਰਬੰਸ ਸਿੰਘ ਨਾਮ ਦੇ ਸਖਸ਼ ਤੇ ਨਸ਼ਾ ਤਸਕਰੀ ਦੇ 13 ਮਾਮਲੇ ਦਰਜ ਨੇ ਅਤੇ ਉਸ ਨੇ ਨਸ਼ਿਆਂ ਦੀ ਕਮਾਈ ਨਾਲ ਪੰਚਾਇਤੀ ਜ਼ਮੀਨ ਤੇ ਉਸਾਰੀ ਕਰ ਰੱਖੀ ਸੀ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਢਾਹ ਦਿੱਤਾ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਿਲੌਰ ਨੇ ਦੱਸਿਆ ਕਿ ਥਾਣਾ ਬਿਲਗਾ ਦੇ ਮੁੱਖ ਅਫਸਰ ਇੰਸਪੈਕਟਰ ਪਲਵਿੰਦਰ ਸਿੰਘ ਦੀ ਟੀਮ ਨੇ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ, ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵਿਰੁੱਧ ਕੁੱਲ 13 ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਅਤੇ ਲੜਾਈ ਦੇ 3 ਮਾਮਲੇ ਦਰਜ ਕੀਤੇ ਹਨ। ਉਕਤ ਦੋਸ਼ੀ ਲਗਾਤਾਰ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ, ਅੱਜ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ, ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵੱਲੋਂ ਨਸ਼ੀਲੇ ਪਦਾਰਥ ਵੇਚਣ ਲਈ ਪੰਚਾਇਤੀ ਜ਼ਮੀਨ ‘ਤੇ ਘਰ ਦੀ ਕੀਤੀ ਗਈ ਵਾਧੂ ਉਸਾਰੀ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਨਾਇਬ ਤਹਿਸੀਲਦਾਰ ਨੂਰਮਹਿਲ ਦੀ ਹਾਜ਼ਰੀ ਵਿੱਚ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਨੂੰ ਸੌਂਪ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ।