ਪੰਜਾਬ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬਿਜਲੀ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ; ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ’ਚ ਦੇਣ ਦੀ ਤਿਆਰੀ ਦੇ ਲਾਏ ਇਲਜ਼ਾਮ; ਕਿਹਾ, ਮੌਨਸੂਨ ਸੈਸ਼ਨ ਦੌਰਾਨ ਬਿਜਲੀ ਸੋਧ ਬਿੱਲ-2025 ਲਿਆ ਰਹੀ ਐ ਸਰਕਾਰ By admin - July 13, 2025 0 3 Facebook Twitter Pinterest WhatsApp ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਦੇਣ ਲਈ ਕੇਂਦਰ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਮੌਨਸੂਨ ਸੈਸ਼ਨ ਦੌਰਾਨ ਬਿਜਲੀ ਸੋਧ ਬਿੱਲ 2025 ਲਿਆ ਕੇ ਬਿਜਲੀ ਸੈਕਟਰ ਨੂੰ ਪੂਰਨ ਤੌਰ ਤੇ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਰਹੀ ਐ, ਜਿਸ ਨੂੰ ਕਿਸਾਨ ਜਥੇਬੰਦੀਆਂ ਸਵੀਕਾਰ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਾਏ ਜਾ ਰਹੇ ਜਿੱਪ ਵਾਲੇ ਮੀਟਰ ਵੀ ਇਸੇ ਦਾ ਹਿੱਸਾ ਹਨ, ਜਿਸ ਖਿਲਾਫ 14 ਜੁਲਾਈ ਨੂੰ ਪੰਜਾਬ ਭਰ ਦੇ ਬਿਜਲੀ ਦਫਤਰਾਂ ਅੱਗੇ ਵੱਡੇ ਇਕੱਠ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ 1948 ਦਾ ਬਿਜਲੀ ਐਕਟ ਖਪਤਕਾਰ ਪੱਖੀ ਹੋਣ ਕਾਰਨ ਬਿਜਲੀ ਤੋਂ ਮੁਨਾਫਾ ਕਮਾਉਣ ਦੀ ਮਨਾਹੀ ਕਰਦਾ ਐ, ਜਿਸ ਨੂੰ ਸਰਕਾਰ ਬਿਜਲੀ ਸੋਧ ਬਿੱਲ ਰਾਹੀਂ ਬਦਲਣਾ ਚਾਹੁੰਦੀ ਐ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਸਰਕਾਰਾਂ ਦੀਆਂ ਅਜਿਹੀਆਂ ਨੀਤੀਆਂ ਖਿਲਾਫ ਲਾਮਬੰਦ ਹੋਣ ਦੀ ਅਪੀਲ ਕੀਤੀ ਐ ਤਾਂ ਜੋ ਲੋਕਾਂ ਦਾ ਮੁੱਖ ਲੋੜ ਨਾਲ ਜੁੜੇ ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਜਾਣ ਤੋਂ ਬਚਾਇਆ ਜਾ ਸਕੇ।