ਪੰਜਾਬ ਅੰਮ੍ਰਿਤਸਰ ’ਚ ਚਿੱਪ ਵਾਲੇ ਮੀਟਰਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ; ਲੋਕਾਂ ਨੂੰ ਮੀਟਰਾਂ ਖਿਲਾਫ ਲਾਮਬੰਦ ਕਰਨ ਦਾ ਸਿਲਸਿਲਾ ਸ਼ੁਰੂ; ਗਲੀ ਗਲੀ ਜਾ ਕੇ ਲਾਊਂਡ ਸਪੀਕਰਾਂ ਰਾਹੀਂ ਕੀਤੀ ਜਾ ਰਹੀ ਅਪੀਲ By admin - July 13, 2025 0 6 Facebook Twitter Pinterest WhatsApp ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਚਿੱਪ ਵਾਲੇ ਮੀਟਰਾਂ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਐ। ਗੱਲ ਜੇਕਰ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਬਿਆਸ ਦੀ ਕੀਤੀ ਜਾਵੇ ਤਾਂ ਇੱਥੇ ਕਿਸਾਨਾਂ ਨੇ ਚਿੱਪ ਵਾਲੇ ਮੀਟਰਾਂ ਖਿਲਾਫ ਲਾਮਬੰਦੀ ਆਰੰਭ ਦਿੱਤੀ ਐ। ਇੱਥੇ ਕਿਸਾਨਾਂ ਵੱਲੋਂ ਪਿੰਡ ਪਿੰਡ ਜਾ ਕੇ ਲਾਊਡ ਸਪੀਕਰਾਂ ਰਾਹੀਂ ਲੋਕਾਂ ਨੂੰ ਚਿੱਪ ਵਾਲੇ ਮੀਟਰਾਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬਿਜਲੀ ਮਹਿਕਮੇ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਲੋਕਾਂ ਦੀ ਲੁੱਟ ਕਰਵਾਉਣਾ ਚਾਹੁੰਦੀ ਐ, ਜਿਸ ਨੂੰ ਲੈ ਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 14 ਜੁਲਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਐ, ਜਿਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਐ।