ਪੰਜਾਬ ਅਬੋਹਰ ਵਿਖੇ ਹੋਇਆ ਕੱਪੜਾ ਵਪਾਰੀ ਸੰਜੇ ਵਰਮਾ ਨਮਿੱਤ ਅੰਤਮ ਅਰਦਾਸ ਸਮਾਗਮ; ਮੰਤਰੀ ਸੰਜੀਵ ਅਰੋੜਾ ਸਹਿਤ ਵੱਡੀ ਗਿਣਤੀ ‘ਚ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ; ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਪੂਰਨ ਇਨਸਾਫ ਦਿਵਾਉਣ ਦਾ ਦਿੱਤਾ ਭਰੋਸਾ By admin - July 13, 2025 0 4 Facebook Twitter Pinterest WhatsApp ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਨਮਿਤ ਅੰਤਮ ਅਰਦਾਸ ਸਮਾਗਮ ਹੋਇਆ, ਜਿਸ ਵਿਚ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਦੇ ਲੋਕਾਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾਜਲੀ ਦਿੱਤੀ। ਇਸ ਤਰ੍ਹਾਂ ਪੰਜਾਬ ਦੇ ਨਵ-ਨਿਯੁਕਤ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸਮਾਗਮ ਵਿਚ ਪਹੁੰਚ ਕੇ ਵਿਛੜੀ ਰੂਹ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਘਿਨੌਏ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਹਨਾਂ ਕਿਹਾ ਕਿ ਗੈਂਗਸਟਰਵਾਦ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਐ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।