ਮਾਨਸਾ ਨੇੜੇ ਰੇਲ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ; ਰੇਲਵੇ ਲਾਈਨ ਪਾਰ ਕਰਦਿਆਂ ਅਚਾਨਕ ਗੱਡੀ ਆਉਣ ਕਾਰਨ ਗਈ ਜਾਨ

0
24

ਮਾਨਸਾ ਅਧੀਨ ਆਉਂਦੇ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਬਜੁਰਗ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ 70 ਸਾਲਾ ਬਖਸ਼ੀ ਸਿੰਘ ਵਜੋਂ ਹੋਈ ਐ, ਜੋ ਇਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਘਟਨਾ ਵੇਲੇ ਮ੍ਰਿਤਕ ਸਾਈਕਲ ਤੇ ਖੇਤਾਂ ਵਿਚੋਂ ਲੱਕੜਾਂ ਲੈਣ ਗਿਆ ਹੋਇਆ ਸੀ। ਉਸ ਨੇ ਜਿਵੇਂ ਹੀ ਪਿੰਡ ਨੇੜਲੀਆਂ ਰੇਲਵੇ ਲਾਈਨਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸੇ ਦੌਰਾਨ ਅਚਾਨਕ ਆਈ ਰੇਲ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਰੇਲਵੇ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਮ੍ਰਿਤਕ ਅੱਜ ਸਵੇਰੇ ਆਪਣੇ ਪਰਿਵਾਰ ਖਾਤਰ ਖਾਣਾ ਪਕਾਉਣ ਲਈ ਖੇਤਾਂ ਤੋਂ ਲੱਕੜ ਇਕੱਠੀ ਕਰਨ ਲਈ ਘਰੋਂ ਨਿਕਲਿਆ ਸੀ। ਪਰਿਵਾਰਕ ਸੂਤਰਾਂ ਅਨੁਸਾਰ ਬਖਸ਼ੀ ਸਿੰਘ ਆਪਣੇ ਸਾਈਕਲ ‘ਤੇ ਪਿੰਡ ਦੇ ਨਾਲ ਲੱਗਦੀ ਰੇਲਵੇ ਲਾਈਨ ‘ਤੇ ਪਹੁੰਚਿਆ ਸੀ। ਜਦੋਂ ਉਸਨੇ ਉੱਥੋਂ ਰੇਲਵੇ ਲਾਈਨ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਬਠਿੰਡਾ ਤੋਂ ਦਿੱਲੀ ਆ ਰਹੀ ਇੱਕ ਰੇਲਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here