ਪੰਜਾਬ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸ਼ਲਾਘਾ; ਪਟਨਾ ਸਾਹਿਬ ਕਮੇਟੀ ਨਾਲ ਵਿਵਾਦ ਸੁਲਝਾਉਣ ਲਈ ਕੀਤੀ ਤਾਰੀਫ; ਕਿਹਾ, ਜਥੇਦਾਰ ਦੀ ਉਸਾਰੂ ਪਹੁੰਚ ਸਦਕਾ ਹੱਲ ਹੋਇਆ ਵਿਵਾਦ By admin - July 14, 2025 0 23 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਨਾ ਸਾਹਿਬ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਚਾਲੇ ਟਕਰਾਅ ਟਾਲਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਯਤਨਾਂ ਦੀ ਸ਼ਲਾਘਾ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵਿਚ ਭਾਰੀ ਚਿੰਤਾ ਪਾਈ ਜਾ ਰਹੀ ਸੀ ਪਰ ਕਾਰਜਾਕਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਯਤਨਾਂ ਸਦਕਾ ਮਸਲਾ ਸੁਲਝ ਗਿਆ ਐ ਅਤੇ ਸ੍ਰੀ ਪਟਨਾ ਸਾਹਿਬ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਸਵੀਕਾਰ ਕਰਦਿਆਂ ਆਪਣੇ ਆਦੇਸ਼ ਵਾਪਸ ਲੈ ਲਏ ਨੇ। ਉਨ੍ਹਾਂ ਕਿਹਾ ਕਿ ਇਹ ਇਕ ਬਹੁਤ ਹੀ ਉਸਾਰੀ ਕਦਮ ਐ, ਜਿਸ ਦੀ ਨਾਨਕ ਲੇਵਾ ਸੰਗਤ ਵੱਲੋਂ ਸਵਾਗਤ ਕੀਤਾ ਜਾ ਰਿਹਾ ਐ।