ਪੰਜਾਬ ਅੰਮ੍ਰਿਤਸਰ ’ਚ ਭਿਆਨਕ ਹਾਦਸੇ ’ਚ ਤਿੰਨ ਦੀ ਮੌਤ, ਦੋ ਜ਼ਖ਼ਮੀ; ਕਰੇਟਾ ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ; ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ’ਚ ਲੈ ਕੇ ਜਾਂਚ ਆਰੰਭੀ By admin - July 14, 2025 0 22 Facebook Twitter Pinterest WhatsApp ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਤੇ ਦੋ ਹੋਰ ਦੀ ਗੰਭੀਰ ਜ਼ਖਮੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਇਹ ਹਾਦਸਾ ਇਕ ਤੇਜ਼ ਰਫਤਾਰ ਕਰੇਟਾ ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ ਕਾਰਨ ਵਾਪਰਿਆ ਐ। ਜਾਣਕਾਰੀ ਅਨੁਸਾਰ ਇਕ ਕਰੇਟਾ ਕਾਰ ਅੰਮ੍ਰਿਤਸਰ ਤੋਂ ਅਟਾਰੀ ਵੱਲ ਜਾ ਰਹੀ ਸੀ ਕਿ ਰਸਤੇ ਵਿਚ ਕਾਰ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦੇ ਟਰਾਲੀ ਪਿੱਛੇ ਟਕਰਾਉਣ ਕਾਰਨ ਤਿੰਨ ਕਾਰ ਸਵਾਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਹਾਦਸੇ ਵਿਚ ਟਰੈਕਟਰ-ਟਰਾਲੀ ਸਵਾਰਾਂ ਦੇ ਵੀ ਸੱਟਾਂ ਲੱਗੀਆਂ ਨੇ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।