ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਅਧਿਕਾਰੀ ਨੂੰ ਮਿਲੇ ਆਂਗਣਵਾੜੀ ਵਰਕਰ; ਮੰਗ ਪੱਤਰ ਦੇ ਕੇ ਮੰਗਿਆ ਇਨਸਾਫ਼ By admin - July 16, 2025 0 4 Facebook Twitter Pinterest WhatsApp ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜਿਲਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਦੇਸ਼ ਭਰ ਵਿਚ ਪੋਸ਼ਣ ਟਰੈਕ ਦੇ ਨਾਂਅ ’ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਨਾਲ ਹੀ ਲਾਭਪਾਤਰੀਆਂ ਨੂੰ ਵੀ ਲਾਭ ਤੋਂ ਵਾਂਝੇ ਕਰਨ ਲਈ ਨਿੱਤ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਵੰਡੇ ਜਾਣ ਵਾਲੇ ਨਿਗੂਣੇ ਜਿਹੇ ਸਪਲੀਮੈਂਟਰੀ ਨਿਊਟਰੇਸ਼ਨ ਲਈ ਨਵੀਆਂ ਸ਼ਰਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਕਰਕੇ ਲਾਭਪਾਤਰੀ ਲਾਭ ਤੋਂ ਵਾਂਝੇ ਹੋ ਰਹੇ ਹਨ। ਉਨ੍ਹਾਂ ਜਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਮੰਗ ਪੱਤਰ ਦੇ ਕੇ ਆਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ।