ਬਠਿੰਡਾ ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ; ਅਧਿਆਪਕ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

0
25

ਕਿਸਾਨ ਜਥੇਬੰਦੀਆਂ ਨੇ ਰਾਮਪੁਰਾ ਫੂਲ ਦੇ ਪਿੰਡ ਚੌਕੇ ਵਿਖੇ ਅਧਿਆਪਕਾਂ ਨੂੰ ਸੇਵਾਵਾਂ ਤੋਂ ਮੁਕਤ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਡੀਸੀ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਡੀਸੀ ਬਠਿੰਡਾ ਦਫਤਰ ਅੱਗੇ ਇਕੱਤਰ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂਆਂ ਨੇ ਕਿਹਾ ਕਿ ਪਿੰਡ ਚੌਕੇ ਵਿਖੇ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਬਹਾਲ ਕਰਨ ਦਾ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ ਜੋ ਪੂਰਾ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤਕ ਪ੍ਰਸ਼ਾਸਨ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਅਧਿਆਪਕਾਂ ਨੂੰ ਬਹਾਰ ਨਹੀਂ ਕਰ ਦਿੰਦੀ, ਪ੍ਰਦਰਸ਼ਨ ਜਾਰੀ ਰਹੇਗਾ।
ਦੱਸਣਯੋਗ ਐ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖਿਲਾਫ ਕਾਫੀ ਸਮੇਂ ਤੋਂ ਰੋਸ਼ ਜਾਹਿਰ ਕੀਤਾ ਜਾ ਰਿਹਾ ਐ। ਜੇਕਰ ਗੱਲ ਕੀਤੀ ਜਾਵੇ ਤਾਂ ਮਾਮਲਾ ਰਾਮਪੁਰਾ ਫੂਲ ਦੇ ਪਿੰਡ ਚੌਕੇ ਤੋਂ ਸਾਹਮਣੇ ਆਇਆ ਸੀ ਜਿੱਥੇ ਸਕੂਲ ਵਿਚ ਭਰਿਸ਼ਟਾਚਾਰ ਉਜਾਗਰ ਕਰਨ ਵਾਲੇ ਕੁਝ ਅਧਿਆਪਕਾਂ ਨੂੰ ਬਾਹਰ ਦਾ ਰਸਤਾ ਵਿਖਾ ਗਿਆ ਸੀ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਅਧਿਆਪਕਾਂ ਵੱਲੋਂ ਇੱਕ ਸੰਘਰਸ਼ ਉਲੀਕਿਆ ਗਿਆ ਸੀ ਜਿਸ ਵਿੱਚ ਧਰਨੇ ਮੁਜਾਹਰੇ ਕੀਤੇ ਗਏ ਸੀ ਅਤੇ ਗੱਲ ਲਾਠੀਚਾਰਜ ਤੱਕ ਵੀ ਪਹੁੰਚੀ ਸੀ। ਇਥੋਂ ਤੱਕ ਕਿ ਜੇਲਾਂ ਵਿੱਚ ਵੀ ਜਾਣਾ ਪਿਆ ਸੀ। ਲੰਮੇ ਸੰਘਰਸ਼ ਤੋਂ ਬਾਅਦ ਪ੍ਰਸ਼ਾਸਨ ਨੇ ਮੰਗਾਂ ਮੰਨ ਲਈਆਂ ਸਨ ਅਤੇ ਕੁਝ ਮੰਗਾਂ ਅਧੂਰੀਆਂ ਰਹਿ ਗਈਆਂ ਸਨ ਜਿਨ੍ਹਾਂ ਦੀ ਪੂਰਤੀ ਲਈ ਅੱਜ ਪ੍ਰਦਰਸ਼ਨ ਕੀਤਾ ਗਿਆ ਐ।
ਧਰਨਾ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਹਾਲੇ ਵੀ ਕੁਝ ਅਧਿਆਪਕ ਬਹਾਲ ਨਹੀਂ ਕੀਤੇ ਗਏ ਹਨ ਸਾਡੀ ਮੰਗਾਂ ਉਹਨਾਂ ਨੂੰ ਬਹਾਲ ਕੀਤਾ ਜਾਵੇ ਅਤੇ ਜੋ ਭਰਿਸ਼ਟ ਮਨੇਜਮੈਂਟ ਸੀ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਅਧਿਆਪਕਾਂ ਦਾ ਪੁਰਾਣਾ ਹੀ ਮਾਣਭੱਤਾ ਵਾਪਸ ਕੀਤਾ ਜਾਵੇ ਜੇਕਰ ਇਹ ਨਹੀਂ ਹੁੰਦਾ ਤਾਂ ਸਾਡੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ

LEAVE A REPLY

Please enter your comment!
Please enter your name here