ਪੰਜਾਬ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਵਿਧਾਨ ਸਭਾ ਸੈਸ਼ਨ ਬਾਰੇ ਪ੍ਰੈੱਸ ਕਾਨਫਰੰਸ; ਸੈਸ਼ਨ ਦੌਰਾਨ ਪਾਸ ਕੀਤੇ ਬਿੱਲਾਂ ਤੋਂ ਹੋਰ ਕੰਮਾਂ ਬਾਰੇ ਸਾਂਝਾ ਕੀਤੀ ਜਾਣਕਾਰੀ By admin - July 16, 2025 0 2 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਵਿਧਾਨ ਸਭਾ ਦੇ ਲੰਘੇ ਸੈਸ਼ਨ ਦੌਰਾਨ ਹੋਏ ਕੰਮਾਂ ਦੀ ਜਾਣਕਾਰੀ ਸਾਂਝਾ ਕੀਤੀ ਐ। ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਹੁੰਦਿਆ ਖਜਾਨਾ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਕਈ ਵਿਲੱਖਣ ਕੰਮ ਕੀਤੇ ਨੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਕੰਮ ਬੀਬੀਐਮਬੀ ਚ ਕੇਂਦਰੀ ਸੁਰੱਖਿਆ ਫੋਰਸਾਂ ਦੀ ਤੈਨਾਤੀ ਬਾਰੇ ਸੀ, ਜਿਸ ਨੂੰ ਬਾਕੀ ਪਾਰਟੀਆਂ ਨੇ ਸਮਰਥਨ ਦੇ ਕੇ ਪੰਜਾਬ ਹਿਤਾਂ ਦਾ ਕੰਮ ਕੀਤਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਅੰਦਰ ਨਵੀਂ ਯੂਨੀਵਰਸਿਟੀਆਂ ਬਣਾਉਣ ਖਾਤਰ ਵੀ ਬਿੱਲ ਪਾਸ ਕੀਤਾ ਐ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਰ ਵੀ ਕਈ ਬਿੱਲ ਲਿਆਂਦੇ ਗਏ ਜਿਨ੍ਹਾਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਐ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵੱਡੀ ਪ੍ਰਾਪਤੀ ਐ।