ਹਾਈ ਕੋਰਟ ਨੇ ਸੀਬੀਆਈ ਨੂੰ ਸੌਂਪੀ ਕਨਰਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ; ਕਨਰਲ ਬਾਠ ਦੀ ਪਤਨੀ ਨੇ ਅਦਾਲਤ ਦਾ ਕੀਤਾ ਧੰਨਵਾਦ

0
5

ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ ਆਇਆ ਐ। ਹਾਈ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦਾ ਹੁਕਮ ਦਿੱਤਾ ਐ।  ਅਦਾਲਤ ਨੇ ਪੁਲਿਸ ਨੂੰ ਜਾਂਚ ਸਹੀ ਨਾ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਨੂੰ ਲੈ ਕੇ ਝਾੜ ਪਾਈ ਅਤੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਹੁਕਮ ਦਿੱਤੇ ਨੇ। ਉਧਰ ਇਨਸਾਫ ਲਈ ਕਾਨੂੰਨੀ ਲੜਾਈ ਲੜ ਰਹੀ ਕਰਨਲ ਬਾਠ ਦੀ ਪਤਨੀ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਐ। ਉਨ੍ਹਾਂ ਕਿਹਾ ਕਿ ਪੁਲਿਸ ਲਗਾਤਾਰ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵਿਚ ਸੀ, ਜਿਸ ਦੇ ਚਲਦਿਆਂ ਅਦਾਲਤ ਨੇ ਪੁਲਿਸ ਜਾਂਚ ’ਚ ਅਸਤੁਸ਼ਟੀ ਜਾਹਰ ਕਰਦਿਆਂ ਮਾਮਲਾ ਸੀਬੀਆਈ ਹਵਾਲੇ ਕਰ ਦਿੱਤਾ ਐ।
ਇਸ ਤੋਂ ਪਹਿਲਾਂ ਜਾਂਚ ਚੰਡੀਗੜ੍ਹ ਪੁਲਿਸ ਕੋਲ ਸੀ, ਪਰ ਅਦਾਲਤ ਨੇ ਮੰਨਿਆ ਕਿ ਯੂ.ਟੀ. ਪੁਲਿਸ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ‘ਚ ਅਸਫਲ ਰਹੀ। ਕਰਨਲ ਦੀ ਪਤਨੀ ਨੇ ਕਿਹਾ ਕਿ ਹਾਈਕੋਰਟ ਦਾ ਇਹ ਫੈਸਲਾ ਉਨ੍ਹਾਂ ਲਈ ਰਾਹਤ ਲੈ ਕੇ ਆਇਆ ਹੈ। ਕਿਉਂਕਿ ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵਲੋਂ ਰਸਮੀ ਆਰਡਰ ਵੀ ਜਾਰੀ ਕੀਤੇ ਜਾਣਗੇ, ਜਿਸ ਵਿੱਚ ਇਹ ਵੀ ਸਾਫ਼ ਹੋਵੇਗਾ ਕਿ CBI ਨੇ ਕਿੰਨੇ ਸਮੇਂ ਵਿੱਚ ਜਾਂਚ ਪੂਰੀ ਕਰਨੀ ਹੈ। ਕੇਸ ਦੀ ਜਾਂਚ ਕਰ ਰਹੇ ਐਸਪੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਨਿਰਧਾਰਤ ਸਮੇਂ ਵਿੱਚ ਪੂਰੀ ਹੋ ਜਾਵੇਗੀ। ਇਸ ‘ਤੇ ਹਾਈ ਕੋਰਟ ਨੇ ਕਿਹਾ ਕਿ ਭਾਵੇਂ ਤੁਹਾਡੀ ਜਾਂਚ ਚੱਲ ਰਹੀ ਹੈ, ਪਰ ਇਹ ਸਹੀ ਤਰੀਕੇ ਨਾਲ ਨਹੀਂ ਹੋ ਰਹੀ ਜਾਪਦੀ।
ਬਾਠ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੇ ਦੋਸ਼ੀ ਇੰਸਪੈਕਟਰ ਰੌਨੀ ਸਿੰਘ ਦੀ ਜ਼ਮਾਨਤ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪੁਲਿਸ ਨੇ ਕਿਹਾ ਸੀ ਕਿ ਉਹ ਰੌਨੀ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਪਰ ਇਸ ਦੇ ਬਾਵਜੂਦ, ਅੱਜ ਤੱਕ ਚੰਡੀਗੜ੍ਹ ਪੁਲਿਸ ਇੰਸਪੈਕਟਰ ਰੌਨੀ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਪਾਈ, ਇਹ ਸਪੱਸ਼ਟ ਹੈ ਕਿ ਪੁਲਿਸ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ ਹੈ। ਅਦਾਲਤ ਨੇ ਚੰਡੀਗੜ੍ਹ ਪੁਲਿਸ ਦੀ ਹੁਣ ਤਕ ਦੀ ਕਾਰਗੁਜਾਰੀ ਨਾਲ ਨਰਾਜਗੀ ਜਾਹਰ ਕਰਦਿਆਂ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਐ।

LEAVE A REPLY

Please enter your comment!
Please enter your name here