ਪੰਜਾਬ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੀ ਨਿਖੇਧੀ; ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਬੋਲੇ, ਚੜ੍ਹ ਕੇ ਆਏ ਨੂੰ ਤੇਗ਼ ਤੇ ਨਿਵ ਕੇ ਆਏ ਨੂੰ ਦੇਗ ਮਿਲਦੀ ਐ… By admin - July 16, 2025 0 3 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਮਿਲ ਰਹੇ ਧਮਕੀ ਭਰੇ ਪੱਤਰਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਅਧਿਕਾਰੀ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੋਣ ਆਉਂਦੇ ਨੇ ਪਰ ਸਾਜ਼ਿਸ਼ ਤਹਿਤ ਕੁੱਝ ਤਾਕਤਾਂ ਲੋਕਾਂ ਅੰਦਰ ਡਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਨੇ। ਪ੍ਰਸ਼ਾਸਨ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਈਮੇਲ ਭੇਜਣ ਵਾਲਿਆਂ ਨੂੰ ਇਹ ਪੜ੍ਹ ਸੁਣ ਲੈਣਾ ਚਾਹੀਦਾ ਐ ਕਿ ਸਿੱਖ ‘ਚੜ ਕੇ ਆਏ ਨੂੰ ਤੇਗ਼ ਤੇ ਨਿਵ ਕੇ ਆਏ ਨੂੰ ਦੇਗ’ ਦੇਣ ਦੇ ਧਾਰਨੀ ਨੇ, ਇਸ ਲਈ ਅਜਿਹੇ ਲੋਕਾਂ ਨੂੰ ਇਤਿਹਾਸ ਪੜ੍ਹ ਕੇ ਸਬਕ ਸਿੱਖ ਲੈਣਾ ਚਾਹੀਦਾ ਐ।