ਫਰੀਦਕੋਟ ਮਾਡਰਨ ਜੇਲ੍ਹ ਦੀ ਅਚਨਚੇਤ ਚੌਕਿੰਗ; ਐਸਐਸਪੀ ਸਮੇਤ 200 ਮੁਲਾਜਮਾਂ ਨੇ ਲਿਆ ਹਿੱਸਾ; ਜੇਲ੍ਹ ਬੈਰਕਾਂ ਤੋਂ ਇਲਾਵਾ ਬਾਹਰੀ ਦੀਵਾਰਾਂ ਦੀ ਕੀਤੀ ਜਾਂਚ

0
2

ਫਰੀਦਕੋਟ ਪੁਲਿਸ ਪ੍ਰਸ਼ਾਸਨ ਵੱਲੋਂ ਬੀਤੀ ਸ਼ਾਮ ਸਥਾਨਕ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿਚ ਵਿੱਢੀ ਤਲਾਸ਼ੀ ਮੁਹਿੰਮ ਵਿਚ 200 ਤੋਂ ਵਧੇਰੇ ਪੁਲਿਸ ਮੁਲਾਜਮਾਂ ਨੇ ਹਿੱਸਾ ਲਿਆ। ਦੋ ਘੰਟਿਆਂ ਤਕ ਚੱਲੇ ਤਲਾਸ਼ੀ ਆਪਰੇਸ਼ਨ ਦੌਰਾਨ ਜੇਲ੍ਹ ਦੀਆਂ ਅੰਦਰਲੀਆਂ ਬੈਰਕਾਂ ਤੋਂ ਇਲਾਵਾ ਜੇਲ੍ਹ ਦੀਆਂ ਬਾਹਰੀ ਚਾਰਦੀਵਾਰੀਆਂ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ੍ਹ ਅੰਦਰ ਬੰਦ ਮਾੜੀ ਬਿਰਤੀ ਵਾਲੇ ਕੈਦੀਆਂ ਅੰਦਰ ਡਰ ਪੈਦਾ ਕਰਦੀਆਂ ਨੇ ਅਤੇ ਗੈਰਕਾਨੂੰਨੀ ਸਰਗਰਮੀਆਂ ਰੋਕਣ ਵਿੱਚ ਮਦਦ ਮਿਲਦੀ ਐ। ਉਨ੍ਹਾਂ ਕਿਹਾ ਕਿ ਮਹਿਲਾ ਕੈਦੀਆਂ ਦੀ ਜਾਂਚ ਲਈ ਮਹਿਲਾ ਪੁਲਿਸ ਮੁਲਾਜ਼ਮਾਂ ਤੈਨਾਤ ਕੀਤੀਆਂ ਗਈਆਂ ਨੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ, ਕਰਾਈਮ ਨਵੀਨ ਸੈਣੀ ਨੇ ਕਿਹਾ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਜਾ ਰਹੀ ਹੈ। ਉਹਨਾ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਾੜੇ ਅਨਸਰਾ ਉੱਪਰ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਤਰ੍ਹਾ ਸਫਲਤਾ ਵੀ ਹਾਸਿਲ ਹੋ ਰਹੀ ਹੈ। ਉਹਨਾ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ ਵਿੱਚ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ। ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਆਪਰੇਸ਼ਨ 01 ਐਸ.ਪੀ ਅਤੇ 03 ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਵਿੱਚ ਚਲਾਇਆ ਗਿਆ ਹੈ, ਜਿਸ ਵਿੱਚ 135 ਦੇ ਕਰੀਬ ਫਰੀਦਕੋਟ ਪੁਲਿਸ ਦੇ ਕਰਮਚਾਰੀ ਅਤੇ ਇਸ ਤੋ ਇਲਾਵਾ ਜੇਲ ਪ੍ਰਸ਼ਾਸ਼ਨ ਦੇ ਕਰਮਚਾਰੀ ਵੀ ਸਾਮਿਲ ਹਨ। ਜਿਹਨਾਂ ਵੱਲੋਂ ਜੇਲ ਬੈਰਕਾ ਦੇ ਨਾਲ-ਨਾਲ ਜੇਲ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here