ਪੰਜਾਬ ਭਾਜਪਾ ਆਗੂ ਜੈ ਇੰਦਰ ਕੌਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਸਰਕਾਰ; 14 ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲੇ ’ਚ ਮੰਗਿਆ ਇਨਸਾਫ By admin - July 17, 2025 0 4 Facebook Twitter Pinterest WhatsApp ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਿਲਾ ਮੋਰਚਾ ਨੂੰ ਦਰਪੇਸ਼ ਚੁਨੌਤੀਆਂ ਬਾਰੇ ਵੀ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਤੋਂ ਅਗਵਾ ਹੋਈ 14 ਸਾਲਾ ਲੜਕੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਘੇਰਿਆ ਐ। ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਅਗਵਾ ਕਰ ਕੇ ਪਹਿਲਾਂ ਲੁਧਿਆਣਾ ਵਿਖੇ ਰੱਖਿਆ ਗਿਆ ਅਤੇ ਫਿਰ ਅੰਮ੍ਰਿਤਸਰ ਲਿਆ ਕੇ ਉਸ ਨਾਲ ਕੁੱਟਮਾਰ ਦੇ ਜਬਰ ਜਨਾਹ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਖਰਾਬ ਹੋ ਚੁੱਕੀ ਐ, ਜਿਸ ਕਾਰਨ ਧੀਆਂ-ਭੈਣਾਂ ਵੀ ਮਹਿਫੂਜ ਨਹੀਂ ਰਹੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਹ ਮਾਸੂਮ ਬੱਚੀ ਸਕੂਲ ਤੋਂ ਪੜ੍ਹ ਕੇ ਘਰ ਵਾਪਸ ਆ ਰਹੀ ਸੀ ਕਿ ਉਸ ਨੂੰ ਦੋ ਜਣਿਆਂ ਨੇ ਅਗਵਾ ਕਰ ਲਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੇ ਲੁਧਿਆਣੇ ਦੇ ਪੁਲਿਸ ਸਟੇਸ਼ਨ ਵਿੱਚ ਰਿਪੋਰਟ ਦਰਜ ਕਰਵਾਈ ਪਰ ਪੁਲਿਸ ਨੇ ਅਜੇ ਤਕ ਮੁਲਜਮਾਂ ਨੂੰ ਕਾਬੂ ਨਹੀਂ ਕੀਤਾ। ਉਹਨਾਂ ਕਿਹਾ ਕਿ ਪੁਲਿਸ ਚਾਹੇ ਤਾਂ ਦੋ ਮਿੰਟਾਂ ਵਿੱਚ ਹੀ ਦੋਸ਼ੀਆਂ ਨੂੰ ਕਾਬੂ ਕਰ ਸਕਦੀ ਸੀ। ਉਨ੍ਹਾਂ ਨੇ ਸਰਕਾਰ ਤੋਂ ਅਜਿਹੇ ਮਾਮਲਿਆਂ ਵਿਚ ਸਖਤ ਕਾਨੂੰਨ ਬਣਾਉਣ ਦੇ ਨਾਲ ਨਾਲ ਸਕੂਲਾਂ ਕਾਲਜਾਂ ਅੱਗੇ ਪੁਲਿਸ ਗਸਤ ਵਧਾਉਣ ਦੀ ਮੰਗ ਕੀਤੀ ਤਾਂ ਜੋ ਅਪਰਾਧੀਆਂ ਦੇ ਦਿਲਾਂ ਵਿਚ ਪੁਲਿਸ ਦਾ ਡਰ ਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧੀਆਂ ਭੈਣਾਂ ਦੀ ਹਿਫਾਜਤ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਐ ਤਾਂ ਜੋ ਬੱਚੀਆਂ ਖੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।