ਪੰਜਾਬ ਫੌਜਾ ਸਿੰਘ ਦੇ ਘਰ ਪਹੁੰਚੇ ਸਾਬਕਾ ਮੰਤਰੀ ਕੁਲਦੀਪ ਧਾਲੀਵਾਲ; ਪਰਿਵਾਰ ਨਾਲ ਮਿਲ ਕੇ ਸਾਂਝਾ ਕੀਤਾ ਦੁੱਖ; ਕਿਹਾ, ਬਾਪੂ ’ਤੇ ਸਿੱਖਾਂ ਨੂੰ ਮਾਣ, ਨਹੀਂ ਭੁਲਾਇਆ ਜਾ ਸਕਦਾ ਨਾਮ By admin - July 17, 2025 0 3 Facebook Twitter Pinterest WhatsApp ਸੜਕ ਹਾਦਸੇ ਕਾਰਨ ਫਾਨੀ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਸਿੱਖ ਦੌੜਾਕ ਫੌਜਾ ਸਿੰਘ ਦੇ ਜਲੰਧਰ ਸਥਿਤ ਘਰ ਵਿਖੇ ਸਿਆਸੀ ਤੇ ਧਾਰਮਿਕ ਆਗੂਆਂ ਦਾ ਆਉਣਾ ਲਗਾਤਾਰ ਜਾਰੀ ਐ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਬਾਪੂ ਫੌਜਾ ਸਿੰਘ ਤੇ ਸਿੱਖ ਭਾਈਚਾਰੇ ਅਤੇ ਪੰਜਾਬ ਵਾਸੀਆਂ ਨੂੰ ਮਾਣ ਐ। ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਵਿਚ ਉਨ੍ਹਾਂ ਨੇ ਜੋ ਨਾਮਨਾ ਖੱਟਿਆ ਐ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਆਏ ਹਨ ਅਤੇ ਸਰਕਾਰ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜ੍ਹੀ ਐ। ਪੁਰਾਣੇ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਉਹ ਆਦਮਪੁਰ ਹਲਕੇ ਦੇ ਇੰਚਾਰਜ ਸਨ ਅਤੇ ਉਸ ਸਮੇਂ ਉਹ ਬਾਪੂ ਦੇ ਢਾਬੇ ਤੇ ਖਾਣਾ ਖਾਣ ਲਈ ਕਈ ਵਾਰ ਆਏ ਸਨ। ਫੌਜਾ ਸਿੰਘ ਦੇ ਨਾਮ ‘ਤੇ ਯਾਦਗਾਰ ਬਣਾਉਣ ਬਾਰੇ ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਯਾਦਗਾਰ ਦੇ ਰੂਪ ਵਿੱਚ ਸਥਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਯੋਗ ਐ ਕਿ ਜਲੰਧਰ ਦੀ ਦਿਹਾਤੀ ਪੁਲਿਸ ਨੇ 114 ਸਾਲਾ ਮਸ਼ਹੂਰ ਦੌੜਾਕ ਫੌਜਾ ਸਿੰਘ ਨਾਲ ਸਬੰਧਤ ਹਿੱਟ ਐਂਡ ਰਨ ਕੇਸ ਨੂੰ 30 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਦੇਰ ਰਾਤ ਪੁਲਿਸ ਨੇ ਫੌਜਾ ਸਿੰਘ ਨਾਲ ਵਾਪਰੇ ਹਾਦਸੇ ਦਾ ਭੇਤ ਸੁਲਝਾ ਲਿਆ ਅਤੇ 26 ਸਾਲਾ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਉਸਦੀ ਫਾਰਚੂਨਰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ।