ਪੰਜਾਬ ਅੰਮ੍ਰਿਤਸਰ ’ਚ ਬੇਕਰੀ ਕਾਰੋਬਾਰੀ ’ਤੇ ਫਿਰੌਤੀ ਨੂੰ ਲੈ ਕੇ ਹਮਲਾ; ਦੁਕਾਨ ’ਤੇ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ By admin - July 18, 2025 0 4 Facebook Twitter Pinterest WhatsApp ਪੰਜਾਬ ਅੰਦਰ ਫਿਰੌਤੀ ਲਈ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਕਸਬਾ ਚਵਿੰਡਾ ਦੇਵੀ ਤੋਂ ਸਾਹਮਣੇ ਆਇਆ ਐ, ਜਿੱਥੇ ਨਾਮੀ ਬੇਕਰੀ ਦੀ ਦੁਕਾਨ ਤੇ ਮੋਟਰ ਸਾਇਕਲ ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋ ਗਏ। ਦੁਕਾਨ ਦੇ ਮਾਲਕ ਚੰਦਨ ਸੁੰਦਰ ਪੁੱਤਰ ਕੁਲਵੰਤ ਰਾਏ ਦੇ ਦੱਸਣ ਮੁਤਾਬਕ ਉਸ ਨੂੰ 40 ਲੱਖ ਫਿਰੌਤੀ ਦੀ ਕਾਲ ਆਈ ਸੀ, ਜਿਸ ਬਾਰੇ ਉਸ ਨੇ ਡਰ ਦੇ ਚਲਦਿਆਂ ਪੁਲਿਸ ਨੂੰ ਸੂਚਿਤ ਨਹੀਂ ਸੀ ਕੀਤਾ। ਉਧਰ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਸੁੰਦਰ ਬੈਕਰੀ ’ਤੇ ਬੀਤੀ ਸ਼ਾਮ 3 ਅਣਪਛਾਤੇ ਨੌਜਵਾਨਾਂ ਨੇ ਦੁਕਾਨ ਅੰਦਰ ਦਾਖਲ਼ ਹੋ ਕੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਹਮਲਾਵਰ ਇਕ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਦੁਕਾਨਦਾਰ ਦੇ ਦੱਸਣ ਮੁਤਾਬਕ ਉਹਨਾਂ ਨੂੰ 10-15 ਦਿਨਾਂ ਤੋਂ 40 ਲੱਖ ਰੁਪਏ ਦੀ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਡਰ ਦੇ ਚਲਦਿਆਂ ਪੁਲਿਸ ਨੂੰ ਕੋਈ ਵੀ ਸ਼ਿਕਾਇਤ ਨਹੀਂ ਦਰਜ ਕਰਵਾਈ। ਪੂਰਾ ਪਰਿਵਾਰ ਪੂਰੀ ਤਰ੍ਹਾਂ ਡਰਿਆ ਹੋਇਆ ਐ। ਉਧਰ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੀ ਪੁਲਿਸ ਅਧਿਕਾਰੀ ਨੇ ਮੁਲਜਮਾਂ ਨੂੰ ਟਰੇਸ ਕਰ ਕੇ ਛੇਤੀ ਕਾਬੂ ਕਰ ਲੈਣ ਦਾ ਭਰੋਸਾ ਦਿੱਤਾ ਐ।