ਪੰਜਾਬ ਮੋਹਾਲੀ ਪੁਲਿਸ ਨੇ ਚੁੱਕੇ ਭਿਖਾਰੀ; ਗੱਡੀਆਂ ਦੇ ਸ਼ੀਸ਼ੇ ਖੜਕਾ ਕੇ ਮੰਗਦੇ ਸੀ ਭੀਖ; ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਦੀ ਤਿਆਰੀ By admin - July 18, 2025 0 4 Facebook Twitter Pinterest WhatsApp ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਨੇ ਭਿਖਾਰੀਆਂ ਖਿਲਾਫ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਮੋਹਾਲੀ ਪੁਲਿਸ ਨੇ ਸੈਕਟਰ-67 ਦ ਸੀਪੀ ਮਾਲ ਸਾਹਮਣਿਓ ਭਿਖਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਐ। ਇਹ ਭਿਕਾਰੀ ਮੇਨ ਰੋਡ ਤੇ ਖੱਡੀਆਂ ਦੇ ਸ਼ੀਸ਼ੇ ਖੜਕਾ ਕੇ ਭੀਖ ਮੰਗਦੇ ਸੀ। ਇਨ੍ਹਾਂ ਭਿਖਾਰੀਆਂ ਕੋਲ ਬੱਚੇ ਵੀ ਸੀ। ਪੁਲਿਸ ਵੱਲੋਂ ਇਨ੍ਹਾਂ ਦੇ ਡੀਐਨਏ ਟੈਸਟ ਕਰਵਾ ਕੇ ਇਨ੍ਹਾਂ ਕੋਲ ਮੌਜੂਦ ਬੱਚਿਆਂ ਦੀ ਪਛਾਣ ਕੀਤੀ ਜਾਵੇਗੀ ਕਿ ਇਹ ਬੱਚੇ ਇਨ੍ਹਾਂ ਦੇ ਹੀ ਹਨ। ਦੱਸਣਯੋਗ ਐ ਕਿ ਪੰਜਾਬ ਸਰਕਾਰ ਨੇ ਸੜਕਾਂ ‘ਤੇ ਭਿਖਾਰੀਆਂ ਦੀ ਵੱਧ ਰਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ ਮੋਹਾਲੀ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਸੈਕਟਰ 67 ਦੀ ਸੜਕ ਤੇ ਸੀਪੀ ਮਾਲ ਦੇ ਸਾਹਮਣਿਓ ਕਈ ਭਿਖਾਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਐ। ਪ੍ਰਸ਼ਾਸਨ ਅਤੇ ਪੁਲਿਸ ਛੋਟੇ ਬੱਚਿਆਂ ਨਾਲ ਭੀਖ ਮੰਗ ਰਹੇ ਭਿਖਾਰੀਆਂ ਤੇ ਵਿਸ਼ੇਸ਼ ਨਜਰ ਰੱਖੀ ਜਾ ਰਹੀ ਐ। ਪੁਲਿਸ ਨੂੰ ਸ਼ੱਕ ਐ ਕਿ ਇਨ੍ਹਾਂ ਬੱਚਿਆਂ ਦਾ ਸ਼ੋਸ਼ਣ ਹੋ ਸਕਦਾ ਹੈ ਜਾਂ ਉਹ ਉਨ੍ਹਾਂ ਦੇ ਅਸਲ ਰਿਸ਼ਤੇਦਾਰ ਨਹੀਂ ਹਨ। ਅਜਿਹੇ ਮਾਮਲਿਆਂ ਵਿੱਚ, ਬੱਚਿਆਂ ਦਾ ਡੀਐਨਏ ਟੈਸਟ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਅਸਲ ਵਿੱਚ ਉਨ੍ਹਾਂ ਦੇ ਮਾਪੇ ਹਨ ਜਾਂ ਨਹੀਂ।