ਪੰਜਾਬ ਐਨਸੀਆਰਟੀ ਦੀ ਕਿਤਾਬ ’ਚ ਸਿੱਖ ਇਤਿਹਾਸ ਸ਼ਾਮਲ ਕਰਨ ਦਾ ਸਵਾਗਤ; ਐਸਜੀਪੀਸੀ ਨੇ ਪ੍ਰਮਾਣਿਕਤਾ ਜਾਂਚ ਕਰਵਾਉਣ ਕੀਤੀ ਮੰਗ By admin - July 18, 2025 0 6 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਆਰਟੀ ਦੀ ਕਿਤਾਬ ਵਿਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨ ਦਾ ਸਵਾਗਤ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਐਨਸੀਆਰਟੀ ਦੀ ਕਿਤਾਬ ਵਿਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨ ਦਾ ਫੈਸਲਾ ਸ਼ਲਾਘਾਯੋਗ ਐ ਪਰ ਕਿਸੇ ਬੇਲੋੜੇ ਵਿਵਾਦ ਤੋਂ ਬਚਣ ਲਈ ਸ਼ਾਮਲ ਕੀਤੇ ਇਤਿਹਾਸ ਦੀ ਪ੍ਰਮਾਣਿਕਤਾ ਦੀ ਜਾਂਚ ਕਰਵਾ ਲੈਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਕਈ ਵਾਰ ਇਤਿਹਾਸ ਵਿਚ ਵਾਧੇ-ਘਾਟੇ ਕਾਰਨ ਬੇਲੋੜੇ ਵਿਵਾਦ ਪੈਦਾ ਹੋ ਸਕਦਾ ਐ, ਇਸ ਲਈ ਕਿਸੇ ਸਮਰੱਥ ਸੰਸਥਾ ਤੋਂ ਕਿਤਾਬ ਵਿਚ ਸ਼ਾਮਲ ਕੀਤੇ ਇਤਿਹਾਸ ਦੀ ਪ੍ਰਮਾਣਿਕਤਾ ਦੀ ਜਾਂਚ ਕਰਵਾ ਲੈਣੀ ਚਾਹੀਦੀ ਐ।