ਪੰਜਾਬ ਲੰਬੀ ਦੇ ਸਿਵਲ ਹਸਪਤਾਲ ਪਹੁੰਚੇ ਖੇਤੀਬਾੜੀ ਮੰਤਰੀ ਖੁਡੀਆ; 35 ਲੱਖ ਨਾਲ ਬਣੇ ਬਲਾਕ ਪਬਲਿਕ ਹੈਲਥ ਸੈਂਟਰ ਦਾ ਕੀਤਾ ਉਦਘਾਟਨ By admin - July 19, 2025 0 3 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸਿਵਲ ਹਸਪਤਾਲ ਲੰਬੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 35 ਲੱਖ ਦੀ ਲਾਗਤ ਨਾਲ ਤਿਆਰ ਹੋਏ ਬਲਾਕ ਪਬਲਿਕ ਹੈਲਥ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਸੈਂਟਰ ਦੇ ਬਣਨ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਡੇ ਕੰਮ ਕਰ ਰਹੀ ਐ ਜਿਸ ਦੇ ਤਹਿਤ ਵੱਖ ਵੱਖ ਪਿੰਡਾਂ ਵਿਚ ਅਜਿਹੇ 11 ਸੈਂਟਰ ਬਣਾਏ ਜਾ ਚੁੱਕੇ ਨੇ। ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਛੇਤੀ ਹੀ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਐ ਅਤੇ ਹਸਪਤਾਲਾਂ ਅੰਦਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਫ਼ਤ ਇਲਾਜ ਕਰਵਾਉਣ ਵਿਚ 5 ਲੱਖ ਤੋਂ ਵਧਾ 10 ਲੱਖ ਕਰ ਦਿੱਤਾ ਗਿਆ ਐ। ਸਰਕਾਰ ਦੀ ਇਸ ਪਹਿਲ ਨਾਲ 3 ਕਰੋੜ ਤੋਂ ਵਧੇਰੇ ਲੋਕਾਂ ਨੂੰ ਲਾਭ ਪਹੁੰਚੇਗਾ।