ਮਾਨਸਾ ਪਹੁੰਚੀ ਹਰਸਿਮਰਤ ਬਾਦਲ ਨੇ ਘੇਰੀ ਮਾਨ ਸਰਕਾਰ; ਸਰਕਾਰ ਵੱਲੋਂ ਚੁੱਕੇ ਜਾ ਰਹੇ ਕਰਜ਼ੇ ਨੂੰ ਲੈ ਕੇ ਚੁੱਕੇ ਸਵਾਲ; ਕਿਹਾ, ਰੋਜ਼ਾਨਾ 150 ਕਰੋੜ ਦਾ ਕਰਜ਼ਾ ਚੁੱਕ ਰਹੀ ਐ ਸਰਕਾਰ

0
2

ਬਠਿੰਡਾ ਤੋਂ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਦੇ ਬੁਢਲਾਡਾ ਹਲਕੇ ਦਾ ਦੌਰਾ ਕੀਤਾ। ਇਸ ਮੌਕੇ ਮੌਜੂਦਾ ਸਰਕਾਰ ਵੱਲ ਸ਼ਬਦੀ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ 40 ਲੱਖ ਕਰੋੜ ਦਾ ਕਰਜ਼ਦਾਰ ਬਮਾ ਦਿੱਤਾ ਐ ਅਤੇ ਰੋਜ਼ਾਨਾ 150 ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਪੰਜਾਬ ਦੇ ਲੋਕਾਂ ਨੂੰ ਕਰਜੇ ਵਿਚ ਡੋਬ ਰਹੀ ਐ।
ਪੰਜਾਬ ਸਰਕਾਰ ਤੇ ਤੰਜ਼ ਕਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਇਸ ਕਦਰ ਖਰਾਬ ਹੋ ਚੁੱਕੀ ਐ ਕਿ ਦੁਕਾਨ ਤੇ ਬੈਠਾ ਵਪਾਰੀ ਅਤੇ ਘਰ ਅੰਦਰ ਬੈਠੀ ਔਰਤ ਵੀ ਡਰ ਰਹੀ ਐ ਕਿ ਕਿਤੇ ਕੋਈ ਲੁਟੇਰਾ ਹੀ ਨਾ ਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਨੂੰ ਚਲਾਉਣ ਦੀ ਥਾਂ ਆਪਣੀ ਕੁਰਸੀ ਬਚਾਉਣ ਵਿਚ ਲੱਗੇ  ਹੋਏ ਨੇ।
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸਰਕਾਰ ਬਣਾਈ ਅਤੇ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਖਾਂ ਪਿੱਛੇ ਸੁੱਟ ਰਹੇ ਨੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਅਤੇ ਹੁਣ ਸਰਕਾਰ ਦੇ ਮੰਤਰੀ ਹਰ ਘਰ ਵਿੱਚ ਨਸ਼ੇ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਇਨ੍ਹਾਂ ਲੋਕਾਂ ਨੇ 2016 ਵਿੱਚ ਪਵਿੱਤਰ ਕੁਰਾਨ ਦੀ ਬੇਅਦਬੀ ਕੀਤੀ ਸੀ, ਜਿਸਦੀ ਸੱਚਾਈ ਹੁਣ ਸਾਹਮਣੇ ਆ ਗਈ ਹੈ। ਵਿਧਾਨ ਸਭਾ ਵਿੱਚ ਬੇਅਦਬੀ ਦਾ ਇਕਬਾਲੀਆ ਬਿਆਨ ਦਰਸਾਉਂਦਾ ਹੈ ਕਿ ਇਹ ਲੋਕ ਸੱਤਾ ਹਾਸਲ ਕਰਨ ਲਈ ਕੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਹੁਣ ਖੇਤਰੀ ਪਾਰਟੀ ਨੂੰ ਮੌਕੇ ਮਿਲਣਾ ਚਾਹੀਦਾ ਐ।

LEAVE A REPLY

Please enter your comment!
Please enter your name here