ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਆਗੂਆਂ ਵਿਚ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਤੇ ਹੋਰ ਆਗੂ ਵੀ ਮੌਜੂਦ ਰਹੇ। ਸਾਰੇ ਆਗੂਆਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੀਡੀਆ ਵੱਲੋਂ ਦਰਬਾਰ ਸਾਹਿਬ ਨੂੰ ਧਮਕੀ ਪੱਤਰ ਮਿਲਣ ਬਾਰੇ ਪੁੱਛੇ ਜਾਣ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਅੱਜ ਕੋਈ ਰਾਜਨੀਤਕ ਬਿਆਨ ਨਹੀਂ ਦੇਣਾ ਚਾਹੁੰਦੇ ਪਰ ਸਰਕਾਰ ਨੇ ਜਿਸ ਤਰ੍ਹਾਂ ਤਿੰਨ ਦਿਨਾਂ ਤਕ ਇਸ ਮਸਲੇ ਨੂੰ ਅਣਗੋਲਿਆ ਕੀਤਾ ਐ, ਉਹ ਨਿੰਦਣਯੋਗ ਐ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰ ਦੇ ਸਰਗਰਮ ਹੋਣ ਤੋਂ ਬਾਅਦ ਹੀ ਜਾਗੀ ਐ। ਉਨ੍ਹਾਂ ਕਿਹਾ ਕਿ ਇਹ ਅਤੀ ਸੰਵੇਦਨਸ਼ੀਲ ਮੁੱਦਾ ਐ, ਜਿਸ ਨੂੰ ਕੇਂਦਰ ਦੀ ਮਦਦ ਨਾਲ ਨਜਿੱਠਿਆ ਜਾਣਾ ਚਾਹੀਦਾ ਐ।