ਚੰਡੀਗੜ੍ਹ ਦੀ ਸੁਖਨਾ ਝੀਲ ਤੋਂ ਪੌਦਾ ਲਗਾਉਣ ਦੀ ਮੁਹਿੰਮ ਸ਼ੁਰੂ; ਚੀਫ ਸੈਕਟਰੀ ਰਾਜੀਵ ਵਰਮਾ ਨੇ ਕੀਤਾ ਉਦਘਾਟਨ

0
4

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਵਣ ਮਹਾਂਉਤਸਵ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਐ। ਇਸ ਦਾ ਉਦਘਾਟਨ ਚੀਫ ਸੈਕਟਰੀ ਰਾਜੀਵ ਵਰਮਾ ਨੇ ਸੁਖਨਾ ਝੀਲ ਵਿਖੇ ਪੌਦਾ ਲਗਾ ਕੇ ਕੀਤਾ। ਇਸ ਤੋਂ ਪਹਿਲਾਂ  ਵਣ ਮਹਾਂਉਤਸਵ ਦੀ ਸ਼ੁਰੂਆਤ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਨੇ ਸ਼ਹਿਰ ਦੇ ਰਾਜਿੰਦਰ ਪਾਰਕ ਤੋਂ ਕੀਤੀ ਸੀ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਆਪਣੀ ਮਾਂ ਦੇ ਨਾਮ ‘ਤੇ ਇੱਕ ਰੁੱਖ ਲਗਾਉਣ ਅਤੇ ਦੇਖਭਾਲ ਵੀ ਕਰਨ ਦੀ ਅਪੀਲ ਕੀਤੀ। ਪ੍ਰਸ਼ਾਸਨ ਨੇ ਸ਼ਹਿਰ ਅੰਦਰ 5 ਲੱਖ ਪੌਦੇ ਲਗਾਉਣ ਦਾ ਟੀਚਾ ਰੱਖਿਆ ਐ। ਮੁੱਖ ਸਕੱਤਰ ਰਾਜੀਵ ਵਰਮਾ ਨੇ ਕਿਹਾ ਕਿ ਪੌਦਾ ਲਗਾਉਣ ਦੀ ਮੁਹਿੰਮ ਦਾ ਆਗਾਜ਼ ਹੋ ਗਿਆ ਐ, ਜਿਸ ਦੇ ਤਹਿਤ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਐ।
ਵਣ ਮਹੋਤਸਵ ਦੌਰਾਨ, ਚੰਡੀਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ ਪੌਦੇ ਲਗਾਏ ਜਾਣਗੇ, ਜਿਸ ਦੇ ਤਹਿਤ ਪ੍ਰਸ਼ਾਸਨ ਨੇ ਇਸ ਵਾਰ 5 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਐ। ਇਸ ਮੌਕੇ, ਸਲਾਹਕਾਰ ਵੱਲੋਂ ਲੋਕਾਂ ਨੂੰ ਪੌਦੇ ਵੀ ਵੰਡੇ ਗਏ। ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚਿਆਂ ਨੇ ਵੀ ਹਿੱਸਾ ਲਿਆ, ਜੋ ਪੋਸਟਰਾਂ ਰਾਹੀਂ ਪੌਦੇ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰ ਰਹੇ ਸਨ। ਇਸ ਮੌਕੇ, ਵੱਖ-ਵੱਖ ਸਵੈ-ਇੱਛੁਕ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੁਆਰਾ ਵੱਖ-ਵੱਖ ਸਟਾਲ ਵੀ ਲਗਾਏ ਗਏ ਸਨ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here