ਬਠਿੰਡਾ ’ਚ ਬੇਅਦਬੀਆਂ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਸੁਖਬੀਰ ਬਾਦਲ; ਪ੍ਰਗਟ ਸਿੰਘ ਤੇ ਸੁੱਖੀ ਰੰਧਾਵਾਂ ਦੇ ਬਿਆਨਾਂ ਦੇ ਹਵਾਲੇ ਨਾਲ ਘੇਰੇ ਵਿਰੋਧੀ; ਕਿਹਾ, ਸਿਆਸਤ ਕਰਨ ਵਾਲਿਆਂ ਦਾ ਨਾਮ ਦੱਸਣ ਸੁੱਖੀ ਰੰਧਾਵਾ ਤੇ ਪ੍ਰਗਟ ਸਿੰਘ

0
10

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਬਠਿੰਡਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬੇਅਦਬੀ ਦੇ ਮੁੱਦੇ ਤੇ ਵਿਰੋਧੀਆਂ ਨੂੰ ਘੇਰਿਆ ਐ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਲੀਡਰਾਂ ਨੇ ਬੇਅਦਬੀ ਦੇ ਮੁੱਦੇ ਤੇ ਖੁੱਲ੍ਹ ਕੇ ਸਿਆਸਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਬੂਤ ਬੀਤੇ ਦਿਨ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਬਿਆਨ ਐ, ਜਿਸ ਵਿਚ ਉਨ੍ਹਾਂ ਨੇ ਬੇਅਦਬੀ ਮਾਮਲੇ ਤੇ ਸਿਆਸਤ ਹੋਣ ਦੀ ਗੱਲ ਕਬੂਲੀ ਐ।

ਉਹਨਾਂ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਜੋ ਬਿੱਲ ਲਿਆਂਦਾ ਜਾ ਰਿਹਾ ਐ, ਉਹ ਵੀ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ ਹੁੰਦੀ ਤਾਂ ਉਹ ਪਹਿਲੇ ਦਿਨ ਹੀ ਇਹ ਬਿੱਲ ਲੈ ਕੇ ਆਉਂਦੇ ਪਰ ਹੁਣ ਜਦੋਂ ਸਰਕਾਰ ਦੇ ਅਖੀਰਲੇ ਦਿਨ ਨੇੜੇ ਆ ਗਏ ਨੇ ਤਾਂ ਇਹ ਬੇਅਦਬੀ ਤੇ ਬਿੱਲ ਲਿਆ ਰਹੇ ਨੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਡਰਾਮੇਬਾਜ਼ੀ ਤੋਂ ਵੱਧ ਕੁੱਝ ਵੀ ਨਹੀਂ ਐ।

ਉਨ੍ਹਾਂ ਕਿਹਾ ਕਿ ਸਰਕਾਰ ‘ਤੇ ਭ੍ਰਿਸ਼ਟਾਚਾਰ, ਜ਼ਮੀਨਾਂ ‘ਤੇ ਕਬਜ਼ਾ ਕਰਨ ਅਤੇ ਲੋਕਾਂ ਨੂੰ ਲੁੱਟਣ ਦੇ ਇਲਜ਼ਾਮ ਲੱਗ ਰਹੇ ਹਨ, ਜਿਸ ਤੋਂ ਸਰਕਾਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ 100 ਬੇਅਦਬੀਆਂ ਹੋਈਆਂ ਹਨ ਪਰ ਸਰਕਾਰ ਨੇ ਕਿਸੇ ‘ਤੇ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜੇ ਵੀ ਇਸ ਮੁੱਦੇ ‘ਤੇ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਜੱਜ ਵਲੋਂ ਇਸ ਮਾਮਲੇ ਦੀ ਜਾਂਚ ਹੁੰਦੀ ਹੈ ਤਾਂ ਸੌ ਬੇਅਦਬੀਆਂ ਮਾਮਲਿਆਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਨਿਕਲੇਗੀ।

LEAVE A REPLY

Please enter your comment!
Please enter your name here