ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ ਅੱਜ ਦੁਪਹਿਰ 12 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਜਲੰਧਰ ਦੇ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿੱਥੇ ਉਨ੍ਹਾਂ ਦੇ ਅੰਤਮ ਦਰਸ਼ਨਾਂ ਲਈ ਵੱਡੀ ਗਿਣਤੀ ਲੋਕ ਪਹੁੰਚੇ ਰਹੇ ਨੇ। ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਰਾਜਪਾਲ ਪੰਜਾਬ ਤੋਂ ਇਲਾਵਾ ਅਹਿਮ ਹਸਤੀਆਂ ਪਹੁੰਚ ਰਹੀਆਂ ਨੇ। 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਆਪਣੇ ਘਰ ਤੋਂ 120 ਮੀਟਰ ਦੀ ਦੂਰੀ ‘ਤੇ ਹਾਈਵੇਅ ਪਾਰ ਕਰਦੇ ਸਮੇਂ ਫਾਰਚੂਨਰ ਵਿੱਚ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (27) ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ, ਜਿਨ੍ਹਾਂ ਦਾ ਇੰਤਜ਼ਾਰ ਹੋ ਰਿਹਾ ਸੀ, ਜਿਨ੍ਹਾਂ ਦੇ ਆਉਣ ਬਾਅਦ ਅੱਜ ਉਨ੍ਹਾਂ ਨੂੰ ਅੰਤਮ ਵਿਧਾਈ ਦਿੱਤੀ ਜਾ ਰਹੀ ਐ।