ਪੰਜਾਬ ਮੋਗਾ ਦੇ ਪਿੰਡਾਂ ’ਚ ਵਿਧਾਇਕ ਦੀ ਅਗਵਾਈ ਹੇਠ ਕੱਢੀ ਨਸ਼ਾ ਮੁਕਤੀ ਯਾਤਰਾ; ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਲੋਕਾਂ ਨੂੰ ਨਸ਼ਾ ਮੁਕਤੀ ਲਈ ਕੀਤਾ ਪ੍ਰੇਰਿਤ; ਵਾਰਡ-31 ਦੇ ਵਾਸੀਆਂ ਨੂੰ ਚੁਕਾਈ ਨਸ਼ਾ ਮੁਕਤੀ ’ਚ ਪੂਰਨ ਸਹਿਯੋਗ ਦੀ ਸਹੁੰ By admin - July 21, 2025 0 2 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਤੋੜਣ ਦੇ ਲਗਾਤਾਰ ਯਤਨ ਹੋ ਰਹੇ ਨੇ। ਇਸੇ ਤਹਿਤ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਦੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਗਿਆ। ਇਸ ਸਬੰਦੀ ਜਾਣਕਾਰੀ ਦਿੰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਨੇ, ਜਾਂ ਪੰਜਾਬ ਛੱਡ ਕੇ ਭੱਜ ਚੁੱਕੇ ਨੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਐ, ਜਿਸ ਦੇ ਤਹਿਤ ਵਾਰਡ ਨੰਬਰ 31 ਦੇ ਵਾਸੀਆਂ ਨੂੰ ਨਸ਼ਾ ਨਾ ਵਿੱਕਣ ਦੇਣ ਦੀ ਸਹੁੰ ਚੁਕਾਈ ਗਈ ਐ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਚੁੱਕੀ ਐ ਹੁਣ ਪੰਜਾਬ ਵਿਚੋਂ ਜਲਦੀ ਹੀ ਨਸ਼ਿਆਂ ਦਾ ਸਫਾਇਆ ਹੋ ਜਾਵੇਗਾ। ਉਨਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਨੇ। ਉਹਨਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। ਉਹਨਾਂ ਸਮੂਹ ਵਾਰਡ ਵਾਸੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਇਸਦੀ ਸੂਚਨਾ ਮੋਗਾ ਪੁਲਿਸ ਨੂੰ ਦੇਣ ਤਾਂ ਜੋ ਪੁਖਤਾ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।