ਪੰਜਾਬ ਤਰਨ ਤਾਰਨ ਪੁਲਿਸ ਵੱਲੋਂ ਲੰਡਾ ਗਰੁੱਪ ਦੇ ਗੈਂਗਸਟਰ ਦਾ ਐਨਕਾਊਟਰ ਜਵਾਬੀ ਕਾਰਵਾਈ ਦੌਰਾਨ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ By admin - July 21, 2025 0 2 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਵਿਦੇਸ਼ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਗਰੁੱਪ ਨਾਲ ਸਬੰਧਤ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਗੈਂਗਸਟਰ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਦੇ ਕਬਜ਼ੇ ਵਿਚੋਂ ਇਕ ਪਿਸਟਲ, ਇਕ ਮੈਗਜ਼ੀਨ ਅਤੇ ਕੁੱਝ ਜਿੰਦਾ ਕਾਰਤੂਸ ਬਰਾਮਦ ਕੀਤੇ ਨੇ। ਜਾਣਕਾਰੀ ਅਨੁਸਾਰ ਪੁਲਿਸ ਨੇ ਪਿੰਡ ਭੁੱਲਰ ਨੇੜੇ ਮੁਲਜਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਰੁਕਣ ਦੀ ਥਾਂ ਪੁਲਿਸ ਵੱਲ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜਮ ਜ਼ਖਮੀ ਹੋ ਗਿਆ, ਜਿਸ ਨੂੰ ਹਿਰਾਸਤ ਵਿਚ ਲੈ ਕੇ ਹਸਪਤਾਲ ਭਰਤੀ ਕਰਵਾਇਆ ਗਿਆ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।