ਪੰਜਾਬ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ’ਚ ਵਕੀਲ ’ਤੇ ਚੱਲੀਆਂ ਗੋਲੀਆਂ; ਕਾਰ ਤੇ ਜਾਂਦੇ ਨੂੰ ਗੋਲੀਆਂ ਮਾਰ ਕੇ ਹਮਲਾਵਰ ਫਰਾਰ; ਪੁਲਿਸ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਕੀਤੀ ਸ਼ੁਰੂ By admin - July 21, 2025 0 3 Facebook Twitter Pinterest WhatsApp ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਅੰਦਰ ਇਕ ਵਕੀਲ ਤੇ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਐ। ਵਕੀਲ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੀੜਤ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਿਹਾ ਸੀ। ਰਸਤੇ ਵਿੱਚ ਪਹਿਲਾਂ ਤੋਂ ਘਾਤ ਲਾਈ ਬੈਠੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾਈਆਂ। ਹਮਲੇ ‘ਚ ਵਕੀਲ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਗੋਲੀਆਂ ਚੱਲਣ ਦਾ ਅਜੇ ਕੋਈ ਕਾਰਨ ਸਾਹਮਣੇ ਨਹੀਂ ਆਇਆ। ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਡੀਐਸਪੀ ਜੰਡਿਆਲਾ ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨਾਂ ਦੇ ਉੱਪਰ ਐਫਆਈਆਰ ਦਰਜ ਕਰ ਲਈ ਗਈ ਐ ਅਤੇ ਦੋਸ਼ੀਆਂ ਨੂੰ ਛੇਤੀ ਹੀ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਜਾਵੇਗਾ। ਘਟਨਾ ਦੀ ਖਬਰ ਤੋਂ ਬਾਅਦ ਮੌਕੇ ਤੇ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੋਈ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਨੇ ਵੀ ਘਟਨਾ ਨੂੰ ਅੰਜਾਮ ਦਿੱਤਾ ਹੈ, ਜਲਦੀ ਹੀ ਉਹਨਾਂ ਨੂੰ ਟਰੇਸ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੈਂ ਖੁਦ ਮੌਕੇ ਤੇ ਉਹਨਾਂ ਦਾ ਹਾਲ ਜਾਣਨ ਲਈ ਪਹੁੰਚਿਆ ਹਾਂ ਉਹ ਬਿਲਕੁਲ ਠੀਕ ਨੇ ਖਤਰੇ ਤੋਂ ਬਾਹਰ ਨੇ ਲੇਕਿਨ ਘਟਨਾ ਬਹੁਤ ਮੰਦਭਾਗੀ ਐ, ਜਿਸ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।