ਬਠਿੰਡਾ ਦੀ ਸਰਹੰਦ ਨਹਿਰ ਵਿਚ ਸਵਾਰੀਆਂ ਨਾਲ ਭਰੀ ਕਾਰ ਡਿੱਗਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਗਨੀਮਤ ਇਹ ਰਹੀ ਕਿ ਮੌਕੇ ਤੇ ਪਹੁੰਚੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਕਾਰ ਵਿਚੋਂ 11 ਜਣਿਆਂ ਨੂੰ ਕੱਢ ਕੇ ਹਸਪਤਾਲ ਪਹੁੰਚਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਐ। ਹਸਪਤਾਲ ਦੇ ਡਾਕਟਰਾਂ ਮੁਤਾਬਕ ਕਾਰ ਸਵਾਰਾਂ ਵਿਚ 5 ਬੱਚੇ, ਤਿੰਨ ਔਰਤਾਂ ਅਤੇ ਤਿੰਨ ਮਰਦ ਸਨ ਅਤੇ ਬੱਚਿਆਂ ਤੋਂ ਇਲਾਵਾ ਬਾਕੀ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਰਕਰ ਨੇ ਕਿਹਾ ਹੈ ਕਿ ਸਾਨੂੰ ਬਠਿੰਡਾ ਬਹਿਮਨ ਪੁਲ ਨਜ਼ਦੀਕ ਸਰਹੰਦ ਨਹਿਰ ਵਿੱਚ ਇੱਕ ਕਾਰ ਡਿੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਦ ਤੁਰੰਤ ਮੌਕੇ ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਐ।
ਸਿਵਲ ਹਸਪਤਾਲ ਵਿਖੇ ਐਮਰਜੰਸੀ ਵਿੱਚ ਤੈਨਾਤ ਡਾਕਟਰ ਹਰਸ਼ਿਤ ਗੋਇਲ ਨੇ ਕਿਹਾ ਕਿ ਸਾਡੇ ਕੋਲ ਕੁੱਲ 11 ਲੋਕ ਆਏ ਹਾਂ 5 ਬੱਚੇ ਹਨ 3 ਜੇਟਸ ਅਤੇ 3 ਮਹਿਲਾ ਹਨ ਪੀੜਤ ਪਰਿਵਾਰ ਬੀੜ ਤਲਾਬ ਪਿੰਡ ਦਾ ਰਹਿਣ ਵਾਲਾ ਸੀ, ਜੋ ਕਿਸੇ ਪਰਿਵਾਰਕ ਪ੍ਰੋਗਰਾਮ ਤੋਂ ਪਰਤ ਰਹੇ ਸਨ। ਇਨ੍ਹਾਂ ਸਾਰਿਆਂ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿਚੋਂ 1 ਬੱਚੇ ਦੀ ਹਾਲਤ ਗੰਭੀਰ ਹੈ।