ਪੰਜਾਬ ਹੁਸ਼ਿਆਰਪੁਰ ’ਚ ਨਸ਼ਾ ਤਸਕਰਾਂ ਦਾ ਪੁਲਿਸ ਪਾਰਟੀ ’ਤੇ ਹਮਲਾ; ਪੁਲਿਸ ਨਾਲ ਕੀਤੀ ਕੁੱਟਮਾਰ, ਪਾੜੀ ਵਰਦੀ, ਕਈ ਜ਼ਖਮੀ By admin - July 23, 2025 0 6 Facebook Twitter Pinterest WhatsApp ਹੁਸ਼ਿਆਰਪੁਰ ਅਧੀਨ ਆਉਂਦੇ ਦਸੂਹਾ ਦੇ ਪਿੰਡ ਬੁਧੋਬਰਕਤ ਵਿਖੇ ਨਸ਼ਾ ਤਸਕਰਾਂ ਨੂੰ ਫੜਣ ਗਈ ਪੁਲਿਸ ਤੇ ਹਮਲਾ ਹੋਣ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਹੈਲਪਲਾਈਨ ਨੰਬਰ 112 ਤੇ ਪਿੰਡ ਬੁਧੋਬਰਕਤ ਵਿਖੇ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਣ ਦੀ ਸ਼ਿਕਾਇਤ ਮਿਲੀ ਸੀ ਅਤੇ ਜਦੋਂ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤਾਂ ਪਿੰਡ ਦੇ ਸਰਪੰਚ ਨੇ ਪਹਿਲਾਂ ਪੁਲਿਸ ਮੁਲਾਜਮਾਂ ਨਾਲ ਬਹਿਸ਼ ਕੀਤੀ ਅਤੇ ਫਿਰ ਲੋਕਾਂ ਨੂੰ ਇਕੱਠਾ ਕਰ ਕੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ। ਇਸੇ ਦੌਰਾਨ ਚੋਲੀ ਗੋਲੀ ਨਾਲ ਪੁਲਿਸ ਨਾਲ ਚਾਰ ਜਣੇ ਜ਼ਖਮੀ ਹੋ ਗਏ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਇਸ ਸਬੰਧੀ ਸਿਵਲ ਹਸਪਤਾਲ ਵਿਚ ਦਾਖ਼ਲ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ 112 ਨੰਬਰ ਤੋਂ ਉਨ੍ਹਾਂ ਨੂੰ ਕਾਲ ਆਈ ਸੀ ਕਿ ਇਸ ਪਿੰਡ ਵਿੱਚ ਨਿਰੰਜਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਬੁੱਧੋਬਰਕਤ ਸਾਬਕਾ ਸਰਪੰਚ ਅਤੇ ਹੋਰ ਨਸ਼ਾ ਵੇਚਦੇ ਹਨ। ਇਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਉਹ ਇਕ ਹੋਰ ਮੁਲਾਜ਼ਮ ਸੁਖਦੇਵ ਨਾਲ ਮੌਕੇ ‘ਤੇ ਪਹੁੰਚੇ। ਜਦੋਂ ਉਨ੍ਹਾਂ ਦੇ ਘਰ ਪਹੁੰਚੇ ਤਾਂ ਉਨ੍ਹਾਂ ਨਾਲ ਨਸ਼ਿਆਂ ਸਬੰਧੀ ਗੱਲਬਾਤ ਹੋਈ। ਮੌਕੇ ‘ਤੇ ਘਰ ਦੇ ਮਾਲਕ ਨਿਰੰਜਣ ਸਿੰਘ ਅਤੇ ਉਸ ਦੇ ਘਰ ਵਾਲਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਲੋਕ ਵੀ ਇਕੱਠੇ ਹੋ ਗਏ। ਮੌਕੇ ‘ਤੇ ਹਾਲਾਤ ਨੂੰ ਵੇਖਦਿਆਂ ਆਪਣੇ ਬਚਾਓ ਲਈ ਉਨ੍ਹਾਂ ਨੂੰ ਗੋਲ਼ੀਆਂ ਚਲਾਉਣੀਆਂ ਪਈਆਂ। ਸਿੱਟੇ ਵਜੋਂ ਨਿਰੰਜਣ ਸਿੰਘ ਅਤੇ ਭੁਪਿੰਦਰ ਸਿੰਘ ‘ਤੇ ਲੱਤਾਂ ‘ਤੇ ਗੋਲ਼ੀਆਂ ਲੱਗੀਆਂ ਅਤੇ ਹਰਵਿੰਦਰ ਸਿੰਘ ਦੇ ਬਾਂਹ ਦੇ ਛਰੇ ਲੱਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਲੋਕਾਂ ਨੇ ਬੰਦੀ ਬਣਾ ਲਿਆ ਸੀ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।