ਪੰਜਾਬ ਗੁਰਦਾਸਪੁਰ ਦੇ ਦੀਨਾਨਗਰ ਨੇੜੇ ਪਲਟੀ ਸਕੂਲੀ ਬੱਸ; ਮੌਕੇ ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ By admin - July 23, 2025 0 2 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਦੀਨਾਨਗਰ ਬਾਈਪਾਸ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਉੱਥੋਂ ਗੁਜਰ ਰਹੀ ਇਕ ਨਿੱਜੀ ਸਕੂਲੀ ਬੱਸ ਅਚਾਨਕ ਪਲਟ ਗਈ। ਬੱਸ ਵਿਚ ਛੋਟੇ ਛੋਟੇ ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਗਰੀਨਲੈਂਡ ਪਬਲਿਕ ਸਕੂਲ ਦੀ ਬੱਸ ਪਿੰਡਾਂ ਵਿਚੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਕਿ ਰਸਤਾ ਵਿਚ ਅਚਾਨਕ ਝੋਨੇ ਦੇ ਖੇਤਾਂ ਵਿਚ ਪਲਟ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਤੁਰੰਤ ਬਾਹਰ ਕੱਢ ਲਿਆ, ਜਿਸ ਕਾਰਨ ਨੁਕਸਾਨ ਤੋਂ ਬਚਾਅ ਗਿਆ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਜਿੱਥੇ ਬੱਚਿਆਂ ਦੇ ਮਾਪਿਆਂ ਦੇ ਸਾਹ ਸੂਤੇ ਗਏ ਉੱਥੇ ਹੀ ਸਕੂਲ ਪ੍ਰਿੰਸੀਪਲ ਤੁਰੰਤ ਘਟਨਾ ਸਥਾਨ ਤੇ ਪਹੁੰਚੇ ਅਤੇ ਬੱਚਿਆਂ ਦਾ ਹਾਲ ਜਾਣਿਆਂ। ਪ੍ਰਿੰਸੀਪਲ ਦੇ ਦੱਸਣ ਮੁਤਾਬਕ ਇਹ ਹਾਦਸਾ ਸੜਕ ਛੋਟੀ ਹੋਣ ਅਤੇ ਮੌਸਮ ਖਰਾਬ ਹੋਣ ਦੇ ਚਲਦਿਆਂ ਵਾਪਰਿਆਂ ਐ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਬੱਚਿਆਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਐ।