ਪੰਜਾਬ ਮੋਹਾਲੀ ਵਿਖੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ ਵੱਡਾ ਪ੍ਰਦਰਸ਼ਨ; ਭਾਨਾ ਸਿੱਧੂ ਦੀ ਅਗਵਾਈ ਹੇਠ ਇਕੱਠਾ ਹੋਏ ਲੋਕਾਂ ਨੇ ਕੀਤੀ ਨਾਅਰੇਬਾਜ਼ੀ; ਸਰਕਾਰ ਤੋਂ ਇੰਮੀਗ੍ਰੇਸ਼ਨ ਮਾਫੀਆ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ By admin - July 24, 2025 0 3 Facebook Twitter Pinterest WhatsApp ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਏ ਲੋਕਾਂ ਨੇ ਪੰਜਾਬ ਅੰਦਰ ਚੱਲ ਰਹੇ ਇਮੀਗ੍ਰੇਸ਼ਨ ਮਾਫੀਆ ਖਿਲਾਫ ਪ੍ਰਦਰਸ਼ਨ ਕੀਤਾ। ਇੱਥੇ ਸਮਾਜ ਸੇਵੀ ਭਾਨਾ ਸਿੱਧੂ ਦੀ ਅਗਵਾਈ ਹੇਠ ਇਕੱਤਰ ਹੋਏ 200 ਤੋਂ ਵਧੇਰੇ ਲੋਕਾਂ ਨੇ ਪ੍ਰਸ਼ਾਸਨ ਤੇ ਇਮੀਗ੍ਰੇਸ਼ਨ ਮਾਫੀਆ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਨਾ ਸਿੱਧੂ ਨੇ ਕਿਹਾ ਕਿ ਲੋਕਾਂ ਨਾਲ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਨ ਵਾਲੇ ਇਮੀਗ੍ਰੇਸ਼ਨ ਮਾਫੀਏ ਖਿਲਾਫ ਸਰਕਾਰ ਪੁਖਤਾ ਕਾਰਵਾਈ ਨਹੀਂ ਕਰ ਰਹੀ ਜਿਸ ਕਾਰਨ ਇਨ੍ਹਾਂ ਵੱਲੋਂ ਭੋਲੇਭਾਲੇ ਲੋਕਾਂ ਦੀ ਲਗਾਤਾਰ ਲੁੱਟ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਜੇਕਰ ਗੁਆਢੀ ਸੂਬਾ ਹਰਿਆਣਾ ਦੀ ਸਰਕਾਰ ਇਨ੍ਹਾਂ ਖਿਲਾਫ ਮਤਾ ਲਿਆ ਸਕਦੀ ਐ ਤਾਂ ਪੰਜਾਬ ਸਰਕਾਰ ਅਜਿਹਾ ਕਿਉਂ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਇਮੀਗ੍ਰੇਸ਼ਨ ਮਾਫੀਆਂ ਖਿਲਾਫ ਸਖਤ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ।