ਪੰਜਾਬ ਪੰਜਾਬ ਵਿਧਾਨ ਸਭਾ ਵਿਖੇ ਹੋਈ ਸਿਲੈਕਟ ਕਮੇਟੀ ਦੀ ਪਲੇਠੀ ਮੀਟਿੰਗ; 15 ਮੈਂਬਰੀ ਕਮੇਟੀ ’ਚੋਂ 13 ਮੈਂਬਰ ਰਹੇ ਮੌਜੂਦਾ; ਚੇਅਰਮੈਨ ਨਿੱਝਰ ਬੋਲੇ, ਛੇ ਮਹੀਨੇ ’ਚ ਰਿਪੋਰਟ ਸੌਂਪ ਦੇਵੇਗੀ ਕਮੇਟੀ By admin - July 24, 2025 0 3 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਬੇਅਦਬੀ ਬਾਰੇ ਸਖਤ ਕਾਨੂੰਨ ਤਿਆਰ ਕਰਨ ਬਾਰੇ ਬਣਾਈ ਗਈ ਸਿਲੈਕਟ ਕਮੇਟੀ ਨੇ ਆਪਣਾ ਕੰਮ ਸ਼ੁਰੂ ਕਰ ਦਿੱਤੀ ਐ। ਇਸ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਵਿਖੇ ਹੋਈ। ਮੀਟਿੰਗ ਵਿਚ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਇਲਾਵਾ ਬਾਕੀ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ ਕੁੱਲ 15 ਮੈਂਬਰਾਂ ਵਿਚੋਂ 13 ਦੇ ਕਰੀਬ ਸ਼ਾਮਲ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨਿੱਝਰ ਨੇ ਕਿਹਾ ਕਿ ਕਮੇਟੀ 6 ਮਹੀਨਿਆਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਸਪੀਕਰ ਨੂੰ ਸੌਂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਧਿਰਾਂ ਤਕ ਪਹੁੰਚ ਕਰ ਕੇ ਸਾਰਿਆਂ ਦਾ ਰਾਇ ਇਕੱਤਰ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਮ ਲੋਕ ਵੀ ਕਾਨੂੰਨ ਬਣਾਉਣ ਬਾਰੇ ਆਪਣੇ ਵਿਚਾਰ ਈਮੇਲ, ਵਟਸਐਪ ਜ਼ਰੀਏ ਭੇਜ ਸਕਦੇ ਹਨ। ਅੱਜ ਦੀ ਮੀਟਿੰਗ ਵਿਚ 13 ਦੇ ਲਗਭਗ ਮੈਂਬਰ ਮੌਜੂਦ ਰਹੇ ਅਤੇ ਮੀਟਿੰਗ ਦੌਰਾਨ ਕਮੇਟੀ ਦੇ ਅਗਲੇ ਕੰਮਕਾਜ ਦੀ ਰਣਨੀਤੀਆਂ ਬਾਰੇ ਵਿਚਾਰ ਚਰਚਾ ਹੋਈ। ਅਗਲੀ ਮੀਟਿੰਗ ਮੰਗਲਵਾਰ ਦੁਪਹਿਰ 2:30 ਵਜੇ ਹੋਵੇਗੀ ਅਤੇ ਕਮੇਟੀ ਦੀ ਹਰ ਹਫ਼ਤੇ ਮੀਟਿੰਗ ਬੁਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਨਾਲ ਹੀ ਇਸ ਮਾਮਲੇ ਸਬੰਧੀ ਇੱਕ ਸਬ-ਕਮੇਟੀ ਵੀ ਬਣਾਈ ਜਾ ਸਕਦੀ ਹੈ। ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ 117 ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਉਨ੍ਹਾਂ ਨੂੰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਕਾਨੂੰਨ ਬਣਾਉਣ ਵਿੱਚ ਪਹਿਲਾਂ ਰਹਿ ਗਈਆਂ ਕਮੀਆਂ ਨੂੰ ਦੂਰ ਕੀਤਾ ਜਾਵੇ ਅਤੇ ਹਰ ਧਿਰ ਤਕ ਪਹੁੰਚ ਕੀਤੀ ਜਾਵੇ। ਦੱਸਣਯੋਗ ਐ ਕਿ ਇਸ ਕਮੇਟੀ ਦੇ ਚੇਅਰਮੈਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਹਨ। ਕਮੇਟੀ ਵਿੱਚ ‘ਆਪ’, ਕਾਂਗਰਸ ਅਤੇ ਹੋਰ ਪਾਰਟੀਆਂ ਦੇ ਵਿਧਾਇਕ, ਸਾਬਕਾ ਮੰਤਰੀ ਅਤੇ ਸਿੱਖਿਆ ਸ਼ਾਸਤਰੀ ਸ਼ਾਮਲ ਹਨ। ਇਹ ਸਾਰੇ ਮੈਂਬਰ ਮਿਲ ਕੇ ਇਸ ਕਾਨੂੰਨ ਨੂੰ ਬਣਾਉਣ ਵਿੱਚ ਸਰਕਾਰ ਦੀ ਮਦਦ ਕਰਨਗੇ।