ਪੰਜਾਬ ਸੰਗਰੂਰ ਪਹੁੰਚੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ; ਸੂਬੇ ਦੀ ਆਰਥਿਕਤਾਂ ਸੁਧਾਰਨ ’ਚ ਕਾਮਯਾਬ ਹੋਈ ਸਰਕਾਰ; ਲੈਂਡ ਪੂਲਿੰਗ ਨੀਤੀ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਦੀ ਨਿੰਦਾ By admin - July 24, 2025 0 3 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਅਤੇ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਫ਼ ਤੇ ਸਪੱਸ਼ਟ ਨੀਅਤ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਲੈਂਡ ਪੁਲਿੰਗ ਨੀਤੀ ਬਾਰੇ ਅਫਵਾਹਾਂ ਦਾ ਖੰਡਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਗੈਰ ਕਾਨੂੰਨੀ ਕਾਲੋਨੀਆਂ ਦਾ ਕਹਿਰ ਖਤਮ ਕਰਨਾ ਚਾਹੁੰਦੀ ਐ ਪਰ ਵਿਰੋਧੀਆਂ ਪਾਰਟੀਆਂ ਗੁਮਰਾਹਕੁੰਨ ਪ੍ਰਚਾਰ ਕਰ ਕੇ ਸਰਕਾਰ ਦਾ ਰਾਹ ਰੋਕਣਾ ਚਾਹੁੰਦੀਆਂ ਨੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾਂ ਪੰਜਾਬ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਚੁੱਕਾ ਹੈ। ਅਗਲੇ ਦੋ ਸਾਲਾਂ ਵਿੱਚ ਸੂਬੇ ਦਾ ਰਿਕਾਰਡਤੋੜ ਸਰਬਪੱਖੀ ਵਿਕਾਸ ਹੋਵੇਗਾ। ਉਹਨਾਂ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੈਸਾ ਪੰਜਾਬ ਸਰਕਾਰ ਦੇਵੇਗੀ ਪਰ ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ਵਿੱਚ ਕਰਵਾਉਣ। ਲੈਂਡ ਪੁਲਿੰਗ ਨੀਤੀ ਨੂੰ ਲੈ ਕੇ ਵਿਰੋਧੀਆਂ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਵਿਰੋਧੀ ਪਾਰਟੀਆਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਨੇ। ਉਹਨਾਂ ਕਿਹਾ ਕਿ ਅੱਜ ਸੂਬੇ ਵਿੱਚ 30 ਹਜ਼ਾਰ ਏਕੜ ਰਕਬੇ ਉੱਤੇ ਗੈਰ ਕਾਨੂੰਨੀ ਕਾਲੋਨੀਆਂ ਵਿਕਸਤ ਹੋਈਆਂ ਹਨ, ਜਿੱਥੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਸਰਕਾਰ ਇਸ ਰੁਝਾਨ ਨੂੰ ਖਤਮ ਕਰਨਾ ਚਾਹੁੰਦੀ ਐ। ਪੰਚਾਇਤ ਘਰ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਸ਼ਾਨਦਾਰ ਇਮਾਰਤ ਵਿੱਚ ਸਰਪੰਚ ਦਫ਼ਤਰ ਸਮੇਤ ਵਧੀਆ ਵੱਡਾ ਕਮਰਾ ਅਤੇ ਦੋ ਵਾਸ਼ਰੂਮ ਬਣਾਏ ਗਏ ਹਨ। ਇਸ ਪਿੰਡ ਵਿੱਚ ਪੰਚਾਇਤ ਘਰ ਬਣਾਉਣ ਦੀ ਲੰਮੇ ਸਮੇਂ ਦੀ ਮੰਗ ਸੀ ਕਿਉਂਕਿ ਪੰਚਾਇਤ ਕੋਲ ਬੈਠਣ ਅਤੇ ਜ਼ਰੂਰੀ ਮੀਟਿੰਗਾਂ ਆਦਿ ਲਈ ਕੋਈ ਵੀ ਢੁੱਕਵੀਂ ਜਗ੍ਹਾ ਨਹੀਂ ਸੀ। ਜਿਸ ਕਾਰਨ ਪੰਚਾਇਤ ਅਤੇ ਆਮ ਲੋਕਾਂ ਨੂੰ ਆਪਣੇ ਨਿੱਤ ਦਿਨ ਦੇ ਕੰਮ ਕਾਰ ਕਰਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਦੱਸਿਆ ਕਿ ਚੱਠੇ ਨਨਹੇੜਾ ਵਿਖੇ ਲਿੰਕ ਸੜਕ ਤੋਂ ਗਿਆਨ ਨੰਦ ਡੇਰੇ ਤੱਕ ਦੀ ਸੜਕ ਦੀ ਨਵੀਂ ਉਸਾਰੀ ਉੱਤੇ 32.16 ਲੱਖ ਰੁਪਏ ਦੀ ਲਾਗਤ ਆਈ ਹੈ। ਇਸ 10 ਫੁੱਟ ਚੌੜੀ ਸੜਕ ਦੀ ਕੁੱਲ ਲੰਬਾਈ 1.30 ਕਿ:ਮੀ: ਹੈ। ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣੀ ਸੜਕ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਏਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਮਹਿਲਾਂ ਤੋਂ ਸੰਗਤੀਵਾਲ ਤੱਕ ਸਾਰੀ ਸੜਕ ਬਣੇਗੀ। ਹਲਕਾ ਦਿੜ੍ਹਬਾ ਨੂੰ ਜਲਦ ਹੀ ਫਾਇਰ ਬ੍ਰਿਗੇਡ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। ਉਹਨਾਂ ਦਾਅਵੇ ਨਾਲ ਕਿਹਾ ਕਿ ਹਲਕਾ ਦਿੜ੍ਹਬਾ ਹੁਣ ਵਿਕਾਸ ਪੱਖੋਂ ਪਛੜਿਆਂ ਨਹੀਂ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਦਿੜ੍ਹਬਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ।