ਪੰਜਾਬ ਸੰਗਰੂਰ ਵਾਸੀ ਨੌਜਵਾਨ ਦੀ ਕੈਨੇਡਾ ਦੇ ਐਡਮਿੰਟਨ ’ਚ ਮੌਤ; 2017 ’ਚ ਚੰਗੇ ਭਵਿੱਖ ਦੀ ਆਸ ਨਾਲ ਗਿਆ ਸੀ ਕੈਨੇਡਾ; ਦਿਲ ਦੇ ਦੌਰੇ ਨਾਲ ਹੋਈ ਮੌਤ, ਪਰਿਵਾਰ ਤੇ ਇਲਾਕੇ ’ਚ ਸੋਗ ਦੀ ਲਹਿਰ By admin - July 24, 2025 0 3 Facebook Twitter Pinterest WhatsApp ਸੁਨਹਿਰਾ ਭਵਿੱਖ ਬਣਾਉਣ ਲਈ ਅਕਸਰ ਹੀ ਨੌਜਵਾਨ ਵਿਦੇਸ਼ਾਂ ਦੇ ਰੁੱਖ ਕਰਦੇ ਨੇ ਜਿੱਥੇ ਜਾ ਕੇ ਉਨ੍ਹਾਂ ਨੂੰ ਜਿੱਥੇ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਐ ਉਥੇ ਹੀ ਕਈ ਵਾਰ ਆਪਣੀ ਜਾਨ ਤੋਂ ਵੀ ਹੱਥ ਧੋਣਾ ਪੈ ਜਾਂਦਾ ਐ। ਅਜਿਹੀ ਦੀ ਦੁਖਦਾਈ ਖਬਰ ਸੰਗਰੂਰ ਦੇ ਪਿੰਡ ਸੋਹੀਆਂ ਕਲਾਂ ਤੋਂ ਸਾਹਮਣੇ ਆਈ ਐ ਜਿੱਥੇ ਦੇ ਵਾਸੀ 27 ਸਾਲਾਂ ਨੌਜਵਾਨ ਅਭਿਸ਼ੇਕ ਸ਼ਰਮਾ ਦੀ ਕੈਨੇਡਾ ਦੀ ਧਰਤੀ ਤੇ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋ ਗਈ। ਘਟਨਾ ਦੀ ਖਬਰ ਪਿੰਡ ਪਹੁੰਚਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਐ। ਜਾਣਕਾਰੀ ਅਨੁਸਾਰ ਅਭਿਸ਼ੇਕ ਸ਼ਰਮਾ 2017 ਵਿਚ ਚੰਗੇ ਭਵਿੱਖ ਦੀ ਆਸ ਨਾਲ ਕੈਨੇਡਾ ਗਿਆ ਸੀ ਅਤੇ ਸਾਲ 2022 ਵਿਚ ਹੀ ਉਸ ਨੂੰ ਕੈਨੇਡਾ ਦਾ ਗਰੀਨ ਕਾਰਡ ਮਿਲਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ ਤੇ ਅਚਾਨਕ ਪਏ ਦਿਲ ਦੇ ਦੌਰੇ ਨੇ ਪਰਿਵਾਰ ਦੀਆਂ ਖੁਸੀਆਂ ਨੂੰ ਗਮੀਆਂ ਵਿਚ ਬਦਲ ਦਿੱਤਾ ਐ। ਜਾਣਕਾਰੀ ਅਨੁਸਾਰ ਮ੍ਰਿਤਕ ਅਭਿਸ਼ੇਕ ਸ਼ਰਮਾ ਉੱਗੇ ਸਮਾਜ ਸੇਵੀ ਰਾਜ ਕੁਮਾਰ ਸੋਹੀਆ ਦਾ ਦੋਹਤਾ ਸੀ। ਅਭਿਸ਼ੇਕ ਸ਼ਰਮਾ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਇਲਾਕੇ ਵਿਚ ਸੋਗ ਦੀ ਲਹਿਰ ਐ।